ਚੰਡੀਗੜ•, 22 ਅਪ੍ਰੈਲ :
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੇਰਵੇਂ ਦਿਨ 622649 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 622272 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 377 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 622272 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 111078 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 150487 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 150718 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 99142 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 67448 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 43399 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਤੇਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 6681429 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।