ਸੂਬੇ ਵਿੱਚ ਖਰੀਦ ਦੇ 17ਵੇਂ ਦਿਨ 625483 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

es of wheat through various procurement agencies on MSP

ਚੰਡੀਗੜ•, 26 ਅਪ੍ਰੈਲ :

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 17ਵੇਂ ਦਿਨ 625483 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 624974 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 509 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 624974 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 129579 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 151875 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 134578 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 108304 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 61557 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 39081 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 17ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 9043304 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Spread the love