ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਵਿਭਾਗਾਂ ਨੂੰ ਰੋਜ਼ਗਾਰ ਮੇਲਿਆਂ ਲਈ ਨਿਰਧਾਰਤ ਟੀਚੇ ਪੂਰੇ ਕਰਨ ਲਈ ਹਦਾਇਤਾਂ ਜਾਰੀ
ਰੂਪਨਗਰ, 26 ਅਗਸਤ 2021 ਪੰਜਾਬ ਸਰਕਾਰ ਵਲੋਂ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਸਵੈ ਰੋਜ਼ਗਾਰ ਸਕੀਮਾਂ ਅਧੀਨ ਆਪਣਾ ਕਾਰੋਬਾਰ ਸ਼ੁਰੂ ਕਰਵਾਉਣ ਵਿਚ ਸਹਇਤਾ ਕਰਨ ਲਈ 7ਵੇਂ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦੌਰਨਾ ਹਰ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ‘ਤੇ ਰੋਜ਼ਗਾਰ ਮੇਲੇ 9 ਤੋਂ 17 ਸਤੰਬਰ ਤੱਕ ਲਗਾਏ ਜਾਣਗੇ।
ਇਸ ਮੁਹਿੰਮ ਦੇ ਤਹਿਤ ਘਰ ਘਰ ਰੋਜ਼ਗਾਰ ਮਿਸ਼ਨ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਰੂਪਨਗਰ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ‘ਤੇ ਮੇਲੇ ਲਾਏ ਜਾਣਗੇ।
ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ., ਰੂਪਨਗਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿੱਚ ਦਿਨੇਸ਼ ਵਿਸ਼ਿਸਟ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ., ਡੀ.ਬੀ.ਈ.ਈ., ਰੂਪਨਗਰ, ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ, ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ, ਮਿਸ ਸੁਪ੍ਰੀਤ ਕੌਰ, ਕਰੀਅਰ ਕਾਉਂਸਲਰ ਅਤੇ ਪ੍ਰਾਈਵੇਟ ਅਤੇ ਅੰਬੂਜਾ ਸੀਮਿੰਟ, ਕਲਾਸ ਕੰਬਾਈਨ ਸਮੇਤ ਹੋਰ ਸਥਾਨਕ ਉਦਯੋਗਾਂ ਦੇ ਕਈ ਨੁਮਾਇੰਦੇ ਵੀ ਸ਼ਾਮਿਲ ਹੋਏ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਨੇ ਇਸ ਮੌਕੇ ਉਦਯੋਗਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਨੌਕਰੀਆਂ ਬਾਰੇ ਜਾਣਕਾਰੀ ਜ਼ਿਲ੍ਹਾਂ ਰੋਜ਼ਗਾਰ ਬਿਊਰੋ ਨਾਲ ਸਾਂਝੀ ਕਰਨ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਹੁਣ ਤੱਕਸ ਜਿਲ੍ਹਾ ਰੂਪਨਗਰ ਨੂੰ 10,000 ਤੋਂ ਵੱਧ ਅਸਾਮੀਆਂ ਪ੍ਰਾਪਤ ਹੋ ਚੁੱਕੀਆਂ ਹਨ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰੋਜ਼ਗਾਰ ਮੇਲਿਆਂ ਲਈ ਜਿਲ੍ਹੇ ਦੇ 25000 ਪ੍ਰਾਰਥੀਆਂ ਨੂੰ ਸ਼ਾਮਲ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹੁਨਰਮੰਦਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੋਕੇ ਮੁਹਈਆ ਕਰਵਾਉਣ ਲਈ ਸੋਸ਼ਲ ਮੀਡੀਆਂ ਦੇ ਵੱਖ ਵੱਖ ਮਾਧਿਅਮਾਂ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਦੇ ਨਾਲ ਹੀ ਉਨਾਂ ਕਿ ਰੋਜ਼ਗਾਰ ਮੇਲਿਆਂ ਵਿਚ ਸ਼ਾਮਿਲ ਹੋਣ ਵਾਲੇ ਚਾਹਵਾਨ ਨੌਜਵਾਨਾਂ ਨੂੰ ਰਜਿਸਟਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਜਾਵੇ ਅਤੇ ਰਜਿਸਟਰ ਕਰਨ ਵਿਚ ਨੌਜਵਾਨਾਂ ਦੀ ਸਹਾਇਤਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨਹਾਂ ਕਿਹਾ ਕਿ ਚਾਹਵਾਨ ਨੌਜਵਾਨ www.pgrkam.com ਪੋਰਟਲ ਤੇ ਰਜਿਸਟਰ ਕਰਕੇ ਹਾਲ ਟਿਕਟ ਜਨਰੇਟ ਕਰ ਸਕਦੇ ਹਨ।
ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਿਦਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਗਾਰ ਮੇਲਿਆਂ ਲਈ ਨਿਰਧਾਰਤ ਟੀਚੇ ਤਹਿ ਸਮੇਂ ਤੋਂ ਪਹਿਲਾਂ ਪੂਰੇ ਕੀਤੇ ਜਾਣ।ਇਸ ਤੋਂ ਇਲਾਵਾ ਉਨ੍ਹਾਂ ਕਿ ਮੇਲਿਆਂ ਦੌਰਾਨਸਰਕਾਰ ਦੁਆਰਾ ਜਾਰੀ ਕੋਵਿਡ-19 ਦੀ ਹਦਾਇਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੈਨੀਟਾਈਜ਼ਰ ਅਤੇ ਮਾਸਕ ਦੀ ਵਰਤੋਂ ਕਰਨਾ ਯਕੀਨੀ ਬਣਾਈ ਜਾਵੇ।
ਇਸ ਤੋਂ ਇਲਵਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਸਵੈ ਰੋਜ਼ਗਾਰ ਸ਼ੁਰੂ ਕਰਨ ਵਾਲੇ ਨੌਜਵਾਨਾਂ ਦੀ ਸਹਾਇਤਾਂ ਕਰਨ ਲਈ ਵੀ ਸਟਾਲ ਲਾਏ ਜਾਣਗੇ।ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਿਆਂ ਦੌਰਾਨ ਹੁਨਰਮੰਦ ਯੋਗ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਲੋਨ ਮੁਹੱਈਆ ਕਰਵਾਉਣ ਵਿਚ ਸਹਾਇਤਾ ਕੀਤੀ ਜਾਵੇਗੀ।