ਗਣਤੰਤਰਤਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਲਹਿਰਾਉਣਗੇ ਕੌਮੀ ਝੰਡਾ
ਰੂਪਨਗਰ, 24 ਜਨਵਰੀ 2024
75ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਨਿਭਾਈ ਗਈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਸ. ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਸਰਕਾਰੀ ਕਾਲਜ ਦੇ ਐਨ.ਸੀ.ਸੀ. ਕੈਡੀਡਿਟ, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਏ.ਡੀ.ਜੀ.ਪੀ. ਸ਼੍ਰੀ. ਰਾਮ ਸਿੰਘ 26 ਜਨਵਰੀ ਸਬੰਧੀ ਪਰੇਡ ਅਤੇ ਸੁਰੱਖਿਆ ਪ੍ਰਬੰਧ ਦਾ ਨਿਰੀਖਣ ਕਰਨ ਲਈ ਪੁਜੇ।ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਉਪਰੰਤ ਡਾ. ਪ੍ਰੀਤੀ ਯਾਦਵ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਬਣਦੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲਸਿੰਘ ਸੋਮਾਲ, ਐੱਸ.ਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਸ. ਮਨਵਿੰਦਰ ਸਿੰਘ, ਐਸਡੀਐਮ ਰੂਪਨਗਰ ਸ਼੍ਰੀਮਤੀ ਹਰਕੀਰਤ ਕੌਰ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।