ਫਾਜ਼ਿਲਕਾ, 8 ਸਤੰਬਰ 2021
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੂਬਾ ਸਰਕਾਰ ਬੇਰੁਜ਼ਾਗਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ, ਜਿਸ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਸ ਦੇ ਤਹਿਤ 9 ਸਤੰਬਰ 2021 ਨੂੰ ਸਵੇਰੇ 10 ਵਜੇ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਰੋਜ਼ਗਾਰ ਮੇਲੇ ਦਾ ਲਾਹਾ ਲੈਣ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਰੋ਼ਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 14 ਸਤੰਬਰ 2021 ਨੂੰ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਅਤੇ 16 ਸਤੰਬਰ 2021 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚਲਦੇ ਰੁਜ਼ਗਾਰ ਮੇਲੇ ਵਿਚ ਭਾਗ ਲੈਣ ਵਾਲੇ ਹਰੇਕ ਪ੍ਰਾਰਥੀ ਦੁਆਰਾ ਮਾਸਕ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।