ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ 9 ਟ੍ਰਾਈਸਾਈਕਲ

 ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਵੀ ਕਰਵਾਇਆ ਗਿਆ ਮੁਹੱਈਆ

ਐਸ.ਏ.ਐਸ.ਨਗਰ, 14 ਸਤੰਬਰ :- 

ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਦੀ ਰਹਿਨੁਮਾਈ ਹੇਠ ਜਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਅੰਗਹੀਣਾਂ ਨੂੰ ਨਕਲੀ ਅੰਗ ਲਗਵਾ ਕੇ ਚੰਗੇਰਾ ਜੀਵਨ ਜਿਉਣ ਦੇ ਕਾਬਲ ਬਣਾਇਆ ਜਾਂਦਾ ਹੈ। ਮੁਬਾਰਕਪੁਰ ਆਸ਼ਰਮ ਵਿੱਚ ਰਹਿੰਦੇ 9 ਵਿਅਕਤੀ ਜਿਨ੍ਹਾਂ ਨੂੰ ਚੱਲਣ ਫਿਰਨ ਵਿੱਚ ਕਾਫੀ ਦਿੱਕਤ ਆ ਰਹੀ ਸੀ, ਕਿਉਂਕਿ ਉਹ ਸਰੀਰਕ ਤੌਰ ਤੇ ਪੂਰੀ ਤਰ੍ਹਾਂ ਠੀਕ ਨਹੀ ਹਨ ਕੁਸਟ ਰੋਗ ਦੇ ਕਾਰਨ ਉਹ ਅਪਾਹਜ ਹੋ ਗਏ ਹਨ ਮੁਬਾਰਕਪੁਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਜਿਸ ਵਿੱਚ ਪਤਾ ਚਲਿਆ ਕਿ ਉਨ੍ਹਾਂ ਨੂੰ 9 ਟ੍ਰਾਈਸਾਈਕਲਾਂ ਦੀ ਸਖਤ ਲੋੜ ਸੀ ਤਾ ਜੋ ਉਹ ਆਪਣਾ ਜੀਵਨ ਜਾਪਣ ਸਹੀ ਢੰਗ ਨਾਲ ਕਰ ਸਕਣ। ਰੈੱਡ ਕਰਾਸ ਸੁਸਾਇਟੀ ਵੱਲੋ ਉਨ੍ਹਾਂ ਨੂੰ 9 ਟ੍ਰਾਈਸਾਈਕਲ ਵੰਡੇ ਗਏ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਉਤਸ਼ਾਹਿਤ ਵੀ ਕੀਤਾ ਗਿਆ ਕਿ ਜੀਵਨ ਵਿੱਚ ਹਿੰਮਤ ਹਾਰਨ ਦੀ ਲੋੜ ਨਹੀ ਬਲ ਕਿ ਹੌਂਸਲੇ ਨਾਲ ਅੱਗੇ ਵੱਧਣਾ ਚਾਹੀਦਾ ਹੈ।

ਇਸ ਮੌਕੇ ਸ੍ਰੀ ਕਮਲੇਸ ਕੁਮਾਰ ਸਕੱਤਰ, ਜਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਇਹ ਜਾਣਕਾਰੀ ਦਿੰਦੇ ਹਏ ਦੱਸਿਆ ਕਿ ਰੈੱਡ ਕਰਾਸ ਇੱਕ ਰਾਹਤ ਸੰਸਥਾ ਹੈ ਜੋ ਕਿ ਮੁਸੀਬਤ ਵਿੱਚ ਲੋੜਵੰਦਾ ਦੀ ਸਹਾਇਤਾ ਕਰਦੀ ਹੈ, ਜਿਵੇਂ ਕਿ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਜਿਨ੍ਹਾ ਵਿਅਕਤੀਆਂ ਕੋਲ ਇਨਕਮ ਦਾ ਕੋਈ ਸਾਧਨ ਨਹੀ ਹੈ ਉਨ੍ਹਾਂ ਨੂੰ ਮੁਹੱਈਆ ਕਰਵਾਉਂਦੀ ਹੈ। ਅੰਤ ‘ਚ ਉਨਾ ਇਹ ਵੀ ਭਰੋਸਾ ਦਿਵਾਇਆ ਕਿ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ ਨਗਰ ਉਹਨਾਂ ਦੀ ਮਦਦ ਕਰਨ ਲਈ ਹਮੇਸਾ ਤਤਪਰ ਰਹੇਗੀ। ਜਿਲਾ ਰੈੱਡ ਕਰਾਸ ਸੁਸਾਇਟੀ ਦੀਆਂ ਗਤੀਵਿਧੀਆ ਨੂੰ ਚਲਾਉਣ ਲਈ ਐਸ.ਏ.ਐਸ ਨਗਰ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਸਵੈ ਇੱਛਾ ਨਾਲ ਕੀਤੇ ਦਾਨ ਨਾਲ ਰੈੱਡ ਕਰਾਸ ਲਹਿਰ ਨੂੰ ਹੋਰ ਵਧਾਇਆ ਜਾ ਸਕਦਾ ਹੈ। ਦਾਨੀ ਸੱਜਣਾ ਅਤੇ ਸਮਾਜਿਕ ਜਥੇਬੰਦੀਆਂ ਨੂੰ ਪੁਰ ਜੋਰ ਅਪੀਲ ਹੈ ਕਿ ਉਹ ਰੈੱਡ ਕਰਾਸ ਦੇ ਮਾਨਵ ਸੇਵਾ ਦੇ ਕੰਮ ਵਿੱਚ ਖੁੱਲ ਦਿਲੀ ਨਾਲ ਯੋਗਦਾਨ ਪਾਉਣ। ਜੇ ਕੋਈ ਦਾਨੀ ਸੱਜਣ ਆਪਣੀ ਇੱਛਾ ਅਨੁਸਾਰ ਦਾਨ ਕਰਨਾ ਚਾਹੰਦਾ ਹੈ ਤਾਂ ਉਹ ਜਿਲਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ ਨਗਰ ਦੇ ਖਾਤਾ ਨੰ: 9711000100000472 ਜਾਂ ਰੈਡ ਕਰਾਸ ਦੇ ਦਫਤਰ ਦੇ ਟੈਲੀਫੋਨ ਨੰਬਰ:0172-2219526 ਤੇ ਸੰਪਰਕ ਕਰ ਸਕਦਾ ਹੈ।

 

ਹੋਰ ਪੜ੍ਹੋ :- ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਸਕੂਲ ਮੁਖੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫ਼ਿਆਂ ਅਤੇ ਪੁਰਸਕਾਰਾਂ ਬਾਰੇ ਦਿੱਤੀ ਵਿਸਤਾਰਪੂਰਕ ਜਾਣਕਾਰੀ