ਸੀਜੀਐਮ ਵੱਲੋਂ ਕੇਂਦਰੀ ਜੇਲ੍ਹ ਦਾ ਸਰਵੇਖਣ

ਫਿਰੋਜ਼ਪੁਰ 03 ਸਤੰਬਰ 2021 ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਦਾ ਸਰਵੇਖਣ ਕੀਤਾ ਗਿਆ । ਇਸ ਮੌਕੇ ਜੇਲ੍ਹ ਸੁਪਰਡੰਟ ਸ਼੍ਰੀ ਸੁਰਿੰਦਰ ਸਿੰਘ, ਡਿਪਟੀ ਸੁਪਰਡੰਟ ਗੁਰਚਰਨ ਸਿੰਘ ਧਾਲੀਵਾਲ ਅਤੇ ਡਾਕਟਰ ਸਾਹਿਬ ਆਦਿ ਵੀ ਹਾਜ਼ਰ ਸਨ ।
ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ, ਇਸ ਮੌਕੇ ਜੱਜ ਸਾਹਿਬ ਨੇ ਹਾਈ ਪਾਵਰਡ ਕਮੇਟੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ । ਇਸ ਤੋਂ ਬਾਅਦ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿੱਚ ਮੌਜੂਦ ਡਾਕਟਰ ਸਾਹਿਬ ਨੂੰ ਜੇਲ੍ਹ ਵਿੱਚ ਮੌਜੂਦ ਸਟਾਫ ਅਤੇ ਸਾਰੇ ਬੰਦੀਆਂ ਲਈ ਕੋਵਿਡ ਵੈਕਸੀਨ ਜਰੂਰੀ ਤੌਰ ਤੇ ਲਗਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ । ਇਸ ਵਿਸ਼ੇ ਦੇ ਦੌਰਾਨ ਕੇਂਦਰੀ ਜੇਲ੍ਹ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ । ਇਸ ਦੇ ਦੌਰਾਨ 100 ਦੇ ਕਰੀਬ ਬੰਦੀਆਂ ਨੂੰ ਵੈਕਸੀਨੇਸ਼ਨ ਲਗਵਾਈ ਗਈ । ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ ਦਾ ਖਾਸ ਤੌਰ ਤੇ ਪ੍ਰਚਾਰ ਕੀਤਾ ਗਿਆ । ਜੱਜ ਸਾਹਿਬ ਨੇ ਇੱਥੇ ਆ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਲਈ ਇਸ ਜੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਅਤੇ ਵੀ. ਸੀ. ਰੂਮ ਦਾ ਸਰਵੇਖਣ ਕੀਤਾ । ਜਿਸ ਦੇ ਨਾਲ ਲੋਕਾਂ ਨੂੰ ਜਲਦੀ ਤੋਂ ਜਲਦੀ ਇਨਸਾਫ ਦੁਆਉਣ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਨਾਂਅ ਦੀ ਕੜੀ ਨੂੰ ਹੋਰ ਮਜਬੂਤ ਕੀਤਾ ਜਾ ਸਕੇਗਾ । ਇਸ ਤੋਂ ਬਾਅਦ ਜੱਜ ਸਾਹਿਬ ਨੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ । ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ । ਇਸ ਦੇ ਨਾਲ ਜੱਜ ਸਾਹਿਬ ਨੇ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਇੱਥੋਂ ਵਿਦਾਇਗੀ ਲਈ ।

 

Spread the love