ਜ਼ਿਲਾ ਤੇ ਸ਼ੈਸ਼ਨ ਜੱਜ ਵਲੋਂ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਅੰਮ੍ਰਿਤਸਰ 6 ਸਤੰਬਰ 2021
ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲਾ ਤੇ ਸ਼ੈਸ਼ਨ ਜੱਜ ਨੇ ਅਪੀਲ ਕਰਦਿਆਂ ਕਿਹਾ ਹੈ ਕਿ 11 ਸਤੰਬਰ ਦਿਨ ਸ਼ਨੀਵਾਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇਂ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੇਕ ਬਾਉਂਸ ਦੇ ਕੇਸ, ਬੈਂਕਾ ਦੇ ਕੇਸ, ਫਾਈਨਾਂਸ ਕੰਪਨੀਆਂ-ਬਿਮਾ ਕੰਪਨੀਆਂ, ਮੋਟਰ ਦੁਰਘਟਨਾ ਆਦਿ ਦੇ ਕੇਸ ਲਗਾਏ ਜਾ ਸਕਦੇ ਹਨ, ਇਸ ਦੇ ਨਾਲ ਹੀ ਆਪ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦੀ ਹਾਂ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਸਕੱਤਰ, ਜਿਲ੍ਹਾ ਕਾਨੂੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ। ਇਸ ਵਾਰ ਦੀ ਲੋਕ ਅਦਾਲਤ ਵਾਸਤੇ ਹੁਣ ਤੱਕ ਲੱਗਭਗ 8000 ਕੇਸ ਰਾਜੀਨਾਮੇ ਲਈ ਰੱਖੇ ਜਾ ਚੁੱਕੇ ਹਨ।
ਫਾਈਲ ਫੋਟੋ : ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲਾ ਤੇ ਸ਼ੈਸ਼ਨ ਜੱਜ

Spread the love