ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਪੇਂਟਿੰਗ ਮੁਕਾਬਲੇ

ਬਰਨਾਲਾ, 9 ਸਤੰਬਰ 2021
ਦੇਸ਼ ਦੀ 75ਵੀਂ ਆਜ਼ਾਦੀ ਵਰੇਗੰਢ ਦੇ ਸਬੰਧ ਵਿਚ ਮਨਾਈ ਜਾ ਰਹੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲਾ ਬਰਨਾਲਾ ਵਿੱਚ ਪ੍ਰੋਗਰਾਮਾਂ ਦੀ ਲੜੀ ਜਾਰੀ ਹੈ।
ਇਸ ਤਹਿਤ ਐਲਬੀਐਸ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਐਨਐਸਐਸ ਵਿੰਗ ਵੱਲੋਂ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਨੇ ਦੱਸਿਆ ਕਿ ਐਨਐਸਐਸ ਵਿੰਗ ਨਾਲ ਸਬੰਧਤ ਵਿਦਿਆਰਥਣਾਂ ਦੇ ਪੇਂਟਿੰਗ ਮੁਕਾਬਲੇ ‘ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ’ ਬੈਨਰ ਹੇਠ ਕਰਵਾਏ ਗਏ। ਇਸ ਮੌਕੇ ਵਿਦਿਆਰਥਣਾਂ ਨੇ ਜਿੱਥੇ ਆਜ਼ਾਦੀ ਘੁਲਾਟੀਆਂ, ਮਹਾਨ ਸ਼ਹੀਦਾਂ ਦੇ ਸਕੈੱਚ ਤਿਆਰ ਕੀਤੇ, ਉਥੇ ਸਲੋਗਨਾਂ ਰਾਹੀਂ ਦੇਸ਼ ਭਗਤੀ ਦੀ ਭਾਵਨਾ ਉਜਾਗਰ ਕੀਤੀ। ਉਨਾਂ ਦੱਸਿਆ ਕਿ ਅਜਿਹੇ ਮੁਕਾਬਲੇ ਆਉਦੇ ਦਿਨੀਂ ਵੀ ਜਾਰੀ ਰਹਿਣਗੇ।

Spread the love