ਚੰਡੀਗੜ੍ਹ/ਐਸ ਏ ਐਸ ਨਗਰ, 8 ਸਤੰਬਰ 2021
ਬਾਲ ਭਲਾਈ ਪ੍ਰੀਸ਼ਦ, ਪੰਜਾਬ ਵੱਲੋਂ ਬਾਲ ਅਧਿਕਾਰ ਕਮਿਸ਼ਨ, ਪੰਜਾਬ ਦੇ ਸਹਿਯੋਗ ਨਾਲ ਬਾਲ ਭਵਨ, ‘ਬਾਲ ਅਧਿਕਾਰਾਂ ਦੀ ਸਾਖਰਤਾ’ ‘ਤੇ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਚੇਅਰਮੈਨ ਰਜਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਨੂੰ ਜਾਗਰੂਕ ਕਰਨਾ ਅਤਿ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਜ਼ਮੀਨੀ ਪੱਧਰ ਤੱਕ ਸ਼ੁਰੂ ਕਰਨੇ ਚਾਹੀਦੇ ਹਨ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਡਬਲਯੂਸੀ, ਪੰਜਾਬ ਦੀ ਚੇਅਰਪਰਸਨ
ਸ੍ਰੀਮਤੀ ਪ੍ਰਜਾਕਤਾ ਅਵਹਾਡ ਨੇ ਕਿਹਾ ਕਿ ਬਾਲ ਭਲਾਈ ਪ੍ਰੀਸ਼ਦ, ਪੰਜਾਬ ਬਾਲ ਸੁਰੱਖਿਆ ਅਤੇ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਾਰੀਆਂ ਏਜੰਸੀਆਂ ਅਤੇ ਭਾਈਵਾਲਾਂ ਨੂੰ ਇੱਕ ਸਾਂਝੇ ਮੰਚ ‘ਤੇ ਲਿਆਉਣਾ ਚਾਹੁੰਦੀ ਹੈ।
ਇਸ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਲਗਭਗ 50 ਪ੍ਰਤੀਭਾਗੀਆਂ ਨੇ ਸ਼ਮੂਲੀਅਤ ਕੀਤੀ ਜਿਹਨਾਂ ਵਿੱਚ ਸੀਡੀਪੀਓਜ਼, ਬਾਲ ਭਲਾਈ ਕਮੇਟੀ ਦੇ ਮੈਂਬਰ, ਪੁਲਿਸ ਅਧਿਕਾਰੀ, ਵਕੀਲ, ਸਕੂਲ ਅਧਿਆਪਕ, ਸਿੱਖਿਆ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀ, ਮਨੋਵਿਗਿਆਨੀ ਅਤੇ ਸਲਾਹਕਾਰ, ਚੰਡੀਗੜ੍ਹ ਅਤੇ ਮੋਹਾਲੀ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਇਸ ਮੌਕੇ ਸਕੱਤਰ ਸੀਡਬਲਯੂਸੀ, ਸ਼੍ਰੀਮਤੀ ਪ੍ਰੀਤਮ ਸੰਧੂ, ਬਲਜਿੰਦਰ ਸਿੰਘ ਮਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ), ਡਾ: ਆਦਰਸ਼ ਕੋਹਲੀ, ਸ਼੍ਰੀਮਤੀ ਯਾਦਵਿੰਦਰ ਕੌਰ, ਡੀਸੀਪੀਓ, ਮੋਹਾਲੀ, ਸ੍ਰੀ ਦੀਪਕ ਜਿੰਦਲ, ਸੁਰਜੀਤ ਕੌਰ, ਡਿਪਟੀ ਡੀ.ਈ.ਓ., ਮੋਹਾਲੀ, ਨੀਤੀ ਮੋਹਨ, ਮੈਂਬਰ, ਬਾਲ ਸੁਰੱਖਿਆ ਕਮੇਟੀ, ਡਾ. ਬੀ.ਸੀ. ਗੁਪਤਾ ਆਈ. ਏ. ਐਸ. (ਸੇਵਾ ਮੁਕਤ) ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।