ਪਿੰਡ ਕਾਹਨੇਕੇ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 24 ਨੂੰ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਤਪਾ, 21 ਸਤੰਬਰ 2021

ਜ਼ਿਲਾ ਬਰਨਾਲਾ ਦੇ ਪਿੰਡ ਕਾਹਨੇਕੇ ਦੇ ਕਮਿਊਨਿਟੀ ਹਾਲ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ 24 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ  ਸਹਾਇਕ ਕਮਿਸ਼ਨਰ (ਜ) ਸ਼੍ਰੀ ਦੇਵਦਰਸ਼ਦੀਪ ਸਿੰਘ ਨੇ ਦਿੱਤੀ।

ਉਨਾਂ ਦੱਸਿਆ ਕਿ ਇਹ ਕੈਂਪ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਪਿੰਡ ਕਾਹਨੇਕੇ ਦੀ ਗ੍ਰਾਮ ਪੰਚਾਇਤ ਅਤੇ ਸਦਭਾਵਨਾ ਖੂਨਦਾਨ ਕਲੱਬ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ।

ਉਨਾਂ ਕਿਹਾ ਕਿ ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੀਆਂ ਤਾਂ ਕਿ ਕੈਂਪ ਵਿੱਚ ਪਹੁੰਚਣ ਵਾਲੇ ਲੋਕ ਜਿਨਾਂ ਵੱਲੋਂ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਉਣਾ ਹੈ, ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਫਤ ਕੈਂਪ ਦਾ ਲਾਹਾ ਲਿਆ ਜਾਵੇ।

Spread the love