ਪਲਾਸਟਿਕ ਵੇਸਟ ਮੈਨੇਜਮੈਂਟ ਅੰਡਰ ਐਸਬੀਐਮ ਤਹਿਤ ਜਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਸੰਪੰਨ।

POSTER
ਪਲਾਸਟਿਕ ਵੇਸਟ ਮੈਨੇਜਮੈਂਟ ਅੰਡਰ ਐਸਬੀਐਮ ਤਹਿਤ ਜਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਸੰਪੰਨ।

ਪਹਿਲੀਆਂ ਤਿੰਨ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ ਪੰਜ ਹਜਾਰ, ਤਿੰਨ ਹਜਾਰ ਅਤੇ ਦੋ ਹਜਾਰ ਰੁਪਏ ਦੇ ਦਿੱਤੇ ਗਏ ਨਕਦ ਇਨਾਮ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਦੀ ਵਿਦਿਆਰਥਣ ਮੁਸਕਾਨ ਨੇ ਹਾਸਲ ਕੀਤੀ ਜਿਲ੍ਹੇ ਵਿੱਚੋਂ ਪਹਿਲੀ ਪੁਜੀਸਨ।

ਪਠਾਨਕੋਟ, 24 ਸਤੰਬਰ 2021

ਹਰ ਘਰ ਪਾਣੀ, ਹਰ ਘਰ ਸਫਾਈ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਦੀ ਅਗਵਾਈ ਹੇਠ ਕਰਵਾਏ ਗਏ ਜਲਿ੍ਹਾ ਪੱਧਰੀ  ਪਲਾਸਟਿਕ ਵੇਸਟ ਮੈਨੇਜਮੈਂਟ ਅੰਡਰ ਐਸਬੀਐਮ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਨਤੀਜਿਆਂ ਦੀ ਘੋਸਣਾ ਕਰ ਦਿਤੀ ਗਈ ਹੈ ਅਤੇ ਜਿਲ੍ਹਾ ਪੱਧਰ ਤੇ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਜਿਲ੍ਹਾ ਸਿੱਖਿਆ ਦਫਤਰ ਪਠਾਨਕੋਟ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਜਿਲ੍ਹਾ ਅਧਿਕਾਰੀਆਂ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ :-ਡਾ. ਭੀਮ ਰਾਓ ਅੰਬੇਦਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ: ਮੁੱਖ ਮੰਤਰੀ

ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪਲਾਸਟਿਕ ਵੇਸਟ ਮੈਨੇਜਮੈਂਟ ਅੰਡਰ ਐਸਬੀਐਮ ਦੇ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਸਨ। ਇਨਾਂ ਮੁਕਾਬਲਿਆਂ ਵਿੱਚ ਜਿਲ੍ਹਾ ਪੱਧਰ ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਕ੍ਰਮਵਾਰ ਪੰਜ ਹਜਾਰ, ਤਿੰਨ ਹਜਾਰ ਅਤੇ ਦੋ ਹਜਾਰ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਦੀ ਦਸਵੀਂ ਦੀ ਵਿਦਿਆਰਥਣ ਮੁਸਕਾਨ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੀ ਦਸਵੀਂ ਦੀ ਵਿਦਿਆਰਥਣ ਲੀਨਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾੜ੍ਹਾ ਦੀ ਬਾਰਵੀਂ ਦੀ ਵਿਦਿਆਰਥਣ ਭਾਰਤੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ।  ਇਸ ਮੌਕੇ ਤੇ ਐਕਸੀਅਨ ਮਹੇਸ ਕੁਮਾਰ, ਐਸਡੀਓ ਰਜਿੰਦਰ ਕੁਮਾਰ, ਐਸਡੀਓ ਧੀਰਜ ਡੋਗਰਾ, ਡੀਐਲਸੀ ਮਨਿੰਦਰ ਕੌਰ, ਸਟੈਨੋ ਅਰੁਣ ਮਹਾਜਨ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

ਫੋਟੋ ਕੈਪਸਨ:-  ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ।