ਗੁਰਦਾਸਪੁਰ, 27 ਸਤੰਬਰ 2021
ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 04 ਅਕਤੂਬਰ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕਸ਼ਮੀਰ ਸਿੰਘ ਗੋਰਾਇਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ ਨਾਲ ਸਫਲਤਾ ਪੂਰਵਕ ਟ੍ਰਨਿੰਗ ਕਰਨ ਉਪਰੰਤ ਰੁਪਏ 2000/— ਵਜੀਫਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ ।
ਹੋਰ ਪੜ੍ਹੋ :-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਪ੍ਰਤੀਨਿਧੀ ਵਜੋਂ 20 ਸਾਲ
ਉਹਨਾਂ ਦੱਸਿਆ ਕਿ ਜਿਲਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਸਲਿੰਗ ਮਿਤੀ 30 ਸਤੰਬਰ 2021 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ:508 (ਟੈਲੀਫੌਨ ਨੰ:01874—220163) ਵਿਖੇ ਕੀਤੀ ਜਾਵੇਗੀ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕਸ਼ਮੀਰ ਸਿੰਘ ਗੋਰਾਇਆਂ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜਿਸ ਦੀ ਉਮਰ 18 ਤੋਂ 50 ਸਾਲ ਹੋਵੇ ,ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ ਘੱਟ ਪੰਜਵੀਂ ਪਾਸ ਦਾਂ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ,ਆਧਾਰ ਕਾਰਡ ਨਾਲ ਲੈ ਕੇ ਦਫਤਰ ਵਿਖੇ ਹਾਜਰ ਹੋਣ।
ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ,ਵੇਰਕਾ(ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ ਘੱਟੋ ਘੱਟ ਦੋ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33% ਸਬਸਿਡੀ ਦਿੱਤੀ ਜਾਵੇਗੀ।