ਰੈੱਡ ਕ੍ਰਾਸ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ 6 ਨੂੰ

news makahni
news makhani

ਬਰਨਾਲਾ, 27 ਸਤੰਬਰ 2021

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ, ਸਿੰੰਘ ਸਭਾ (ਦੋ ਦਰਵਾਜ਼ੇ) ਬਰਨਾਲਾ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ 6 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ  ਸਹਾਇਕ ਕਮਿਸ਼ਨਰ (ਜ) ਸ੍ਰੀ ਦੇਵਦਰਸ਼ਦੀਪ ਸਿੰਘ ਨੇ ਦਿੱਤੀ।

ਹੋਰ ਪੜ੍ਹੋ :-ਸਿਵਲ ਸਰਜਨ ਵੱਲੋ ਅੱਜ ਪਲਸ ਪੋਲਿਓ ਮੁਹਿੰਮ ਦਾ ਆਗਾਜ਼

ਉਨਾਂ ਦੱਸਿਆ ਕਿ ਇਹ ਕੈਂਪ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਪ੍ਰਬੰਧਕੀ ਕਮੇਟੀ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਿੰੰਘ ਸਭਾ (ਦੋ ਦਰਵਾਜ਼ੇ) ਬਰਨਾਲਾ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਹਾਜ਼ਰ ਰਹਿਣਗੀਆਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਫਤ ਕੈਂਪ ਦਾ ਪੂਰਾ ਲਾਹਾ ਲਿਆ ਜਾਵੇ।

Spread the love