ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ.), ਅੰਮ੍ਰਿਤਸਰ ਨੇ ਕੀਤੀ ਪੋਲਿੰਗ ਬੂਥਾਂ ਦੀ ਚੈਕਿੰਗ

RUHI
ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ.), ਅੰਮ੍ਰਿਤਸਰ ਨੇ ਕੀਤੀ ਪੋਲਿੰਗ ਬੂਥਾਂ ਦੀ ਚੈਕਿੰਗ

ਅੰਮ੍ਰਿਤਸਰ 29 ਸਤੰਬਰ 2021

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜਰ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ 100% ਫਿਜੀਕਲ ਚੈਕਿੰਗ ਕੀਤੀ ਜਾ ਰਹੀ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਾ. ਰੂਹੀ ਦੁੱਗਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ.)ਅੰਮ੍ਰਿਤਸਰ ਵੱਲੋਂ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 11-ਅਜਨਾਲਾ ਵਿੱਚ ਪੈਂਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ)ਅਜਨਾਲਾਸਰਕਾਰੀ ਹਾਈ ਸਕੂਲਭਲਾ ਪਿੰਡ, 12-ਰਾਜਾਸਾਂਸੀ ਵਿੱਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲਏਅਰ ਪੋਰਟਰਾਜਾਸਾਂਸੀਸਰਕਾਰੀ ਐਲੀਮੈਂਟਰੀ ਸਕੂਲ (ਲੜਕੇ)ਘਾਹ ਮੰਡੀਰਾਜਾਸਾਂਸੀ ਅਤੇ 20-ਅਟਾਰੀ (ਅ.ਜ.) ਵਿੱਚ ਪੈਂਦੇ ਸਰਕਾਰੀ ਸੈਕੰਡਰੀ ਸਕੂਲਕੰਬੋਸਰਕਾਰੀ ਸਕੈਂਡਰੀ ਸਕੂਲ ਹੋਰ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਹਰੇਕ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਮੌਜੂਦ ਘੱਟੋ ਘੱਟ ਜਰੂਰੀ ਸਹੂਲਤਾਂ ਦੀ ਚੈਕਿੰਗ ਵੀ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਪਾਇਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਮੁਹੱਈਆ ਕਰਵਾਉਣ ਵਾਲੀਆਂ ਸਾਰੀਆਂ ਸਹੂਲਤਾਂ ਉਪਲੱਬਧ ਹਨ। ਇਸ ਮੌਕੇ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਅਤੇ ਹੋਰ ਸਟਾਫ ਹਾਜਰ ਸੀ।

ਹੋਰ ਪੜ੍ਹੋ :-ਡੀਸੀ ਨੇ ਚੋਣ ਤਿਆਰੀਆਂ ਦਾ ਕੀਤਾ ਵਿਸ਼ਲੇਸ਼ਣ

Spread the love