4 ਅਕਤੂਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ

SHENA
4 ਅਕਤੂਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ
ਨਵਾਂਸ਼ਹਿਰ, 3 ਅਕਤੂਬਰ  2021

ਜ਼ਿਲਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 4 ਅਕਤੂਬਰ 2021 ਨੂੰ ਵਿਸ਼ਵ ਐਨੀਮਲ ਦਿਵਸ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਲਾਟਰ ਹਾਊਸ, ਮੀਟ ਦੀਆਂ ਦੁਕਾਨਾਂ ਅਤੇ ਹੋਟਲ/ਰੈਸਟੋਰੈਂਟ/ਢਾਬੇ, ਜਿਥੇ ਮਾਸਾਹਾਰੀ ਭੋਜਨ ਵਰਤਿਆ ਜਾਂਦਾ ਹੈ, ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ।

ਹੋਰ ਪੜ੍ਹੋ :-ਖਰੀਦ ਕਾਰਜਾਂ ਦੀ ਨਿਗਰਾਨੀ ਲਈ ਡੀ.ਸੀ. ਨੇ ਨਵੀਂ ਅਨਾਜ ਮੰਡੀ ਕੁਰਾਲੀ ਦਾ ਕੀਤਾ ਦੌਰਾ

Spread the love