ਰੂਪਨਗਰ, 4 ਅਕਤੂਬਰ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਇੱਕ ਆਨ-ਲਾਈਨ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਊਰੋ ਵੱਲੋਂ ਆਨ-ਲਾਈਨ ਇੰਟਰਵਿਊ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਨੌਜਵਾਨਾਂ ਨੂੰ ਇਹਨਾਂ ਕੈਂਪਾ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ ਅਤੇ ਯੋਗਤਾ ਅਨੁਸਾਰ ਇੰਟਰਵਿਊ ਵਿੱਚ ਭਾਗ ਲੈਣਾ ਚਾਹੀਦਾ ਹੈ।
ਇਸ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਬੈਂਕ ਦੇ ਨਿਯੋਜਕਾਂ ਵੱਲੋਂ ਸੇਲਜ਼ ਆਫਿਸਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨ-ਲਾਈਨ ਇੰਟਰਵਿਊ ਲਈ ਗਈ। ਜਿਸ ਵਿੱਚ 27 ਪ੍ਰਾਰਥੀਆਂ ਨੇ ਭਾਗ ਲਿਆ ਅਤੇ 19 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ।
ਬਿਓਰੋ ਵਲੋਂ ਚਾਹਵਾਨ ਨੌਜ਼ਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਿਭਾਗ ਦੀ ਵੈੱਬ ਸਾਈਟ www.pgrkam.com ਤੇ ਰਜਿਸਟਰ ਕਰਨ। ਵਧੇਰੀ ਜਾਣਕਾਰੀ ਲਈ ਪ੍ਰਾਰਥੀ ਇਸ ਦਫ਼ਤਰ ਦੇ ਹੈਲਪਲਾਈਨ ਨੰ: 85570-10066 ਤੇ ਸੰਪਰਕ ਕਰ ਸਕਦੇ ਹਨ।
ਫੋਟੋ ਕੈਪਸ਼ਨ:- ਆਨਲਾਈਨ ਇੰਟਰਵਿਊ ਦਿੰਦੇ ਹੋਏ ਪ੍ਰਾਰਥੀ