ਕਿਹਾ! ਸ਼ਹੀਦ ਹੋਏ ਕਿਸਾਨਾਂ ਦੇ ਕਾਤਲਾਂ ਨੂੰ, ਤੁਰੰਤ ਗ੍ਰਿਫਤਾਰ ਕੀਤਾ ਜਾਵੇ
ਰਾਏਕੋਟ (ਲੁਧਿਆਣਾ) , 05 ਅਕਤੂਬਰ 2021
ਉੱਤਰ ਪ੍ਰਦੇਸ਼ ਦੇ ਲਖਮੀਪੁਰ ਖੀਰੀ ਵਿਖੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਸਰਕਾਰ ਦੀ ਸ਼ਹਿ ਤੇ ਭਾਜਪਾ ਦੇ ਇੱਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਦਰੜ ਦੇਣਾ ਮੰਦਭਾਗੀ ਘਟਨਾਂ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਨੇ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ ਕੀਤਾ ਹੈ।
ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾਂ ‘ਚ ਸ਼ਹੀਦ ਹੋਏ ਕਿਸਾਨਾਂ ਦੇ ਕਾਤਲਾਂ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਡੱਕਿਆ ਜਾਵੇ। ਐਮ.ਪੀ. ਡਾ. ਅਮਰ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਦੇ ਕਿਸਾਨ ਪਿਛਲੇ ਤਕਰੀਬਨ 11 ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਪਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਮੰਗਾਂ ਸੁਣਨ ਦੀ ਬਜਾਏ ਆਪਣਾ ਅੜੀਅਲ ਰਵੱਈਆ ਅਪਣਾ ਰਹੀ ਹੈ, ਜਿਸ ਕਾਰਨ ਜਿੱਥੇ ਦੇਸ਼ ਦਾ ਅੰਨਦਾਤਾ ਸੜਕਾਂ ‘ਤੇ ਰਾਤਾਂ ਗੁਜ਼ਾਰਨ ਲਈ ਮਜ਼ਬੂਰ ਹੈ, ਉੱਥੇ 900 ਤੋਂ ਵਧੇਰੇ ਕਿਸਾਨ ਸ਼ਹੀਦੀਆਂ ਵੀ ਪਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਧੱਕਾ ਅਤੇ ਜੁਲਮ ਕਰਕੇ ਜਿੱਥੇ ਦੇਸ਼ ਦਾ ਮਾਹੌਲ ਖਰਾਬ ਕਰ ਰਹੀ ਹੈ, ਉੱਥੇ ਦੇਸ਼ ਨੂੰ ਕਾਰਪੋਰੇਟ ਘਰਾਂਣਿਆਂ ਦਾ ਗੁਲਾਮ ਬਣਾਉਣ ਵਿੱਚ ਵੀ ਲੱਗੀ ਹੋਈ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਚਾਹੁੰਦੀ ਹੈ ਤਾਂ ਤੁਰੰਤ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰੇ।
ਕੈਪਸ਼ਨ : ਐਮ.ਪੀ. ਡਾ. ਅਮਰ ਸਿੰਘ ਦੀ ਫਾਇਲ ਫੋਟੋ।