ਜ਼ਿਲ੍ਹੇ ਦੀਆਂ ਮੰਡੀਆਂ ‘ਚ 66,646 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਸੰਦੀਪ ਹੰਸ

SANDEEP HANS
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 8 ਅਕਤੂਬਰ 2021

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 65 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 61 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੱਕ ਮੰਡੀਆਂ ‘ਚ 66,646 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 59,774 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11,383 ਮੀਟਰਿਕ ਟਨ ਝੋਨਾ ਆਇਆ ਅਤੇ 8572 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 23729 ਮੀਟਰਿਕ ਟਨ, ਮਾਰਕਫੈਡ ਵੱਲੋਂ 13485 ਮੀਟਰਿਕ ਟਨ, ਪਨਸਪ ਵੱਲੋਂ 14012 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 8528 ਅਤੇ ਐਫ.ਸੀ.ਆਈ. ਵੱਲੋਂ 20 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।

Spread the love