ਟ੍ਰੈਵਲ ਏਜੰਟਾ ਵੱਲੋਂ ਕੀਤੀ ਗਈ ਧੋਖਾਧੜੀ ਦੀ ਸ਼ਿਕਾਇਤ, ਹੁਣ ਡੀ.ਬੀ.ਬੀ.ਈ. ਵਿਖੇ ਦਰਜ਼ ਕਰਵਾਈ ਜਾ ਸਕਦੀ ਹੈ

news makahni
news makhani

ਲੁਧਿਆਣਾ, 11 ਅਕਤੂਬਰ 2021

ਵਿਦੇਸ ਵਿੱਚ ਪੜ੍ਹਾਈ, ਯਾਤਰਾ ਅਤੇ ਰੋਜਗਾਰ ਸਬੰਧੀ ਹੋ ਰਹੀ ਧੋਖਾਧੜੀ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮਗਲਿੰਗ ਐਕਟ-2012, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2014 ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।

ਹੋਰ ਪੜ੍ਹੋ :-ਕੋਵਿਡ ਮਹਾਂਮਾਰੀ ਕਰਕੇ ਮਾਨਸਿਕ ਰੋਗਾਂ ਵਿੱਚ ਹੋ ਰਿਹੈ ਵਾਧਾ : ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਰੋਜਗਾਰ ਬਿਊਰੋ ਵਿਚ ਰਜਿਸਟਰਡ ਅਤੇ ਅਨ-ਰਜਿਸਟਰਡ ਟਰੈਵਲ ਏਜੰਟਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਪਹਿਚਾਣ ਪੱਤਰ ਤੇ ਦਸਤਾਵੇਜ ਰਾਹੀਂ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਵਿੱਚ ਯੋਗ ਦਸਤਾਵੇਜ ਲਗਾਏ ਜਾਣ।

ਉਨਾਂ ਅੱਗੇ ਕਿਹਾ ਕਿ ਜੇਕਰ ਕੋਈ ਵੀ ਅਨ-ਰਜਿਸਟਰਡ ਟਰੈਵਲ ਏਜੰਟ, ਬਿਨਾਂ ਲਾਇਸੈਂਸ ਵਾਲਾ ਏਜੰਟ ਜਾਂ ਲਾਇਸੈਂਸ ਦਾ ਸਮਾਂ ਪੂਰਾ ਕਰ ਚੁੱਕਾ, ਨੋਡਲ  ਪੁਆਇੰਟ  ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਦੇ ਖਿਲਾਫ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਤਹਿਤ ਐਫ.ਆਈ.ਆਰ. ਦਰਜ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਟਰੈਵਲ ਏਜੰਟ ਦੀ ਸੂਚਨਾ ਤੁਰੰਤ ਜਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਪਾਈ ਜਾਵੇਗੀ ਤਾਂ ਜੋ ਇਸ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ।

Spread the love