ਜ਼ਿਕਰਯੋਗ ਹੈ ਕਿ ਇਨ੍ਹਾਂ ਤੋਂ ਪਹਿਲਾਂ ਡਾ.ਕਿਰਨ ਆਹਲੂਵਾਲੀਆ ਦੇ 30 ਸਤੰਬਰ ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਸਿਵਲ ਸਰਜਨ ਦਾ ਆਹੁੱਦਾ ਖਾਲੀ ਪਿਆ ਸੀ ਅਤੇ ਡਾ. ਵਿਵੇਕ ਕਟਾਰੀਆ ਵੱਲੋਂ ਬਤੌਰ ਕਾਰਜ਼ਕਾਰੀ ਸਿਵਲ ਸਰਜਨ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ, ਜੋ ਦਫ਼ਤਰ ਵਿਖੇ ਸਹਾਇਕ ਸਿਵਲ ਸਰਜਨ ਹਨ।
ਡਾ.ਐਸ.ਪੀ. ਸਿੰਘ ਨੇ ਆਹੁੱਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਿਹਤ ਸਬੰਧੀ ਸਾਰੇ ਪ੍ਰੋਗਰਾਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ ਜਾਵੇਗਾ।
ਡਾ. ਐਸ.ਪੀ. ਸਿੰਘ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਲੁਧਿਆਣਾ ਵਜੋਂ ਪਹਿਲਾਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਪਰੰਤ ਬਤੌਰ ਸਿਵਲ ਸਰਜਨ ਪਦਉੱਨਤੀ ‘ਤੇ ਸਿਵਲ ਸਰਜਨ ਮਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਰਹੇ ਹਨ ਅਤੇ ਅੱਜ ਲੁਧਿਆਣਾ ਵਿਖੇ ਆਪਣਾ ਆਹੁੱਦਾ ਸੰਭਾਲ ਲਿਆ ਹੈ।