ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਗਤੀਵਿਧੀਆਂ ਜਾਰੀ

ਆਜ਼ਾਦੀ ਦਾ ਅੰਮਿ੍ਰਤ
ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਗਤੀਵਿਧੀਆਂ ਜਾਰੀ
ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਵੱਖ ਵੱਖ ਮੁਕਾਬਲੇ
ਬਰਨਾਲਾ ਪੁਲੀਸ ਵੱਲੋਂ ਜਾਗਰੂਕਤਾ ਸੈਮੀਨਾਰ

ਬਰਨਾਲਾ, 17 ਅਕਤੂਬਰ 2021

ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਮੁਕਾਬਲੇ ਕਰਵਾਏ ਗਏ।

ਹੋਰ ਪੜ੍ਹੋ :-ਸਿੰਘੂ ਬਾਰਡਰ ’ਤੇ ਐਸਸੀ ਕਤਲ ਮਾਮਲੇ ਵਿੱਚ ਦੇਸ਼ ਭਰ ਦੀ ਦਲਿਤ ਸੰਸਥਾਵਾਂ ਵਿੱਚ ਰੋਸ਼ :  ਇਨਸਾਫ ਲਈ ਵਿਜੈ ਸਾਂਪਲਾ ਨੂੰ ਸੌਂਪਿਆਂ ਸ਼ਿਕਾਇਤਾਂ

ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਜੁਮਲਾ ਮਾਲਕਾਨ ਸਕੂਲ ਵਿੱਚ ਮਹਿਲਾ ਸਸ਼ਕਤੀਕਰਨ ਬਾਰੇ ਅਤੇ ਨਸ਼ਿਆਂ ਖ਼ਿਲਾਫ਼ ਜ਼ਿਲਾ ਪੱਧਰੀ ਸਲੋਗਨ, ਪੋਸਟਰ ਮੇਕਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਭਾਸ਼ਣ ਮੁਕਾਬਲਿਆਂ ਵਿਚ ਪਰਮਪ੍ਰੀਤ ਸ਼ਰਮਾ ਸਰਕਾਰੀ ਹਾਈ ਸਕੂਲ ਧੂਰਕੋਟ ਨੇ ਪਹਿਲਾ ਸਥਾਨ ਹਾਸਲ ਕੀਤਾ। ਸਲੋਗਨ ਲਿਖਣ ਦੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦੀ ਜਗਦੀਪ ਕੌਰ ਨੇ ਪਹਿਲਾ ਤੇ ਪੋਸਟਰ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਦੇ ਗੁਰਸੇਵਕ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੁਮਲਾ ਮਾਲਕਾਨ ਸਕੂਲ ਵਿਚ ਪਲਾਸਟਿਕ ਵਿਰੁੱਧ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।

ਇਸੇ ਤਰਾਂ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਪੁੱਜੇ। ਇਸ ਮੌਕੇ ਪਿ੍ਰੰਸੀਪਲ ਨੀਲਮ ਸ਼ਰਮਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਆਜ਼ਾਦੀ ਘੁਲਾਟੀਆਂ ਦੇ ਆਜ਼ਾਦੀ ਦੇ ਸੰਘਰਸ਼ ਵਿਚ ਪਾਏ ਯੋਗਦਾਨ ਬਾਰੇ ਵਿਸਥਾਰ ਵਿਚ ਦੱਸਿਆ, ਜਿਨਾਂ ਦੀ ਬਦੌਲਤ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਇਸ ਮੌਕੇ ਮਹਿਲਾ ਸ਼ਸਕਤੀਕਰਨ ਬਾਰੇ ਗੱਲ ਕਰਦੇ ਹੋਏ ਉਨਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਪੱਖੋਂ ਲੜਕਿਆਂ ਤੋਂ ਘੱਟ ਨਹੀਂ ਹਨ ਅਤੇ ਇਹ ਚੰਗੇ ਸਮਾਜ ਦੀ ਨਿਸ਼ਾਨੀ ਹੈ। ਇਸ ਮੌਕੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ।

 ਪੁਲੀਸ ਵੱਲੋਂ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਸੈਮੀਨਾਰ

ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲਾ ਪੁਲੀਸ ਵੱਲੋਂ ਵੱਖ ਵੱਖ ਜਾਗਰੂਕਤਾ ਸੈਮੀਨਾਰ ਲਾਏ ਜਾ ਰਹੇ ਹਨ। ਇਸ ਮੌਕੇ ਸਾਂਝ ਕੇਂਦਰ ਇੰਚਾਰਜ ਇੰਸਪੈਕਟਰ ਰਾਜਪਾਲ ਸਿੰਘ ਅਤੇ ਟੀਮ ਵੱਲੋਂ ਵੱਖ ਵੱਖ ਆਈਲੈਟਸ ਇੰਸਟੀਚਿਊਟਸ ਅਤੇ ਹੋਰ ਅਦਾਰਿਆਂ ਵਿਚ ਦੌਰਾ ਕਰ ਕੇ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਅਤੇ ਅਜਿਹੇ ਜੁਰਮ ਵਿਰੁੱਧ ਸ਼ਿਕਾਇਤ ਪ੍ਰਣਾਲੀ ਬਾਰੇ ਜਾਗਰੂਕ ਕੀਤਾ ਗਿਆ। ਇਸੇ ਤਰਾਂ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਵਾਈ ਐਸ ਪਬਲਿਕ ਸਕੂਲ ਅਤੇ  ਜੈ ਵਾਟਿਕਾ ਸਕੂਲ ਸਣੇ ਵੱਖ ਵੱਖ ਅਦਾਰਿਆਂ ਵਿਚ ਬੱਚਿਆਂ ਨੂੰ ਟ੍ਰੈਫਿਕ ਨੇਮਾਂ ਬਾਰੇ ਜਾਗਰੂਕ ਕੀਤਾ ਗਿਆ।

Spread the love