ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਨੈਸ਼ਨਲ ਅਚੀਵਮੈਂਟ ਸਰਵੇਖਣ ਸਿਖਲਾਈ ਸੈਮੀਨਾਰ ਸ਼ੁਰੂ

ਅਚੀਵਮੈਂਟ ਸਰਵੇਖਣ
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਨੈਸ਼ਨਲ ਅਚੀਵਮੈਂਟ ਸਰਵੇਖਣ ਸਿਖਲਾਈ ਸੈਮੀਨਾਰ ਸ਼ੁਰੂ

ਬਰਨਾਲਾ,18 ਅਕਤੂਬਰ 2021

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਨੈਸ਼ਨਲ ਅਚੀਵਮੈਂਟ ਸਰਵੇਖਣ ਦੌਰਾਨ ਸੂਬੇ ਦੀ ਸਕੂਲ ਸਿੱਖਿਆ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਖਲਾਈ ਸੈਮੀਨਾਰ ਲਗਾ ਕੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਢੰਗ ਤਰੀਕਿਆਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਹੋਰ ਪੜ੍ਹੋ :-ਸਮੇਂ-ਸਿਰ ਪੁਲਿਸ ਐਕਸ਼ਨ, ਨਸ਼ਿਆਂ ਖਿਲਾਫ਼ ਜੰਗ, ਟ੍ਰੈਫ਼ਿਕ ਸਮੱਸਿਆ ਦਾ ਹੱਲ ਪਹਿਲ ਦੇ ਤੌਰ ਤੇ ਕੀਤਾ ਜਾਵੇਗਾ : ਐਸ.ਐਸ.ਪੀ

ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਸ਼ਿਆਂ ਦੇ ਅਧਿਆਪਕਾਂ ਦਾ ਇੱਕ ਰੋਜ਼ਾ ਸਿਖਲਾਈ ਸੈਮੀਨਾਰ ਲਗਾਇਆ ਜਾਵੇਗਾ। ਇਸ ਦੌਰਾਨ ਨੈਸ਼ਨਲ ਅਚੀਵਮੈਂਟ ਸਰਵੇਖਣ ਟੈਸਟ ਬਾਰੇ ਅਧਿਆਪਕਾਂ ਦੀ ਸਮਰੱਥਾ ਉਸਾਰੀ ਕਰਨ ਦੇ ਮਨੋਰਥ ਨਾਲ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 18 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸਿਖਲਾਈ ਸੈਮੀਨਾਰ 22 ਅਕਤੂਬਰ ਤੱਕ ਚੱਲਣਗੇ। ਪਹਿਲੇ ਦਿਨ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਮੀਟਿੰਗ ਹਾਲ ਅਤੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਹੋ ਗਏ ਹਨ। ਸਮੂਹ ਅਧਿਆਪਕਾਂ ਨੂੰ ਸਿਖਲਾਈ ਸੈਮੀਨਾਰ ਦੀਆਂ ਮਿਤੀਆਂ ਤੋਂ ਜਾਣੂ ਕਰਵਾਇਆ ਜਾ ਚੁੱਕਿਆ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪੜ੍ਹੋ ਪੰਜਾਬ ਟੀਮ ਦੇ ਜ਼ਿਲ੍ਹਾ ਅਤੇ ਬਲਾਕ ਮੈਂਟਰ ਰਿਸੋਰਸ ਪਰਸਨ ਵਜੋਂ ਭੂਮਿਕਾ ਨਿਭਾਉਣਗੇ।

ਹਰੀਸ਼ ਕੁਮਾਰ ਪ੍ਰਿੰਸੀਪਲ ਜ਼ਿਲ੍ਹਾ ਮੈਂਟਰ ਵਿਗਿਆਨ, ਅਮਨਿੰਦਰ ਸਿੰਘ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਤੇ ਕਮਲਦੀਪ ਜ਼ਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਲੱਗ ਰਹੇ ਸੈਮੀਨਾਰ ‘ਚ ਵਿਗਿਆਨ ਵਿਸ਼ੇ ਦੇ 40 ਅਤੇ ਅੰਗਰੇਜ਼ੀ ਵਿਸ਼ੇ ਦੇ 39 ਅਧਿਆਪਕਾਂ ਨੇ ਭਾਗ ਲਿਆ ਜਦਕਿ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗ ਰਹੇ ਸੈਮੀਨਾਰ ‘ਚ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਦੇ 40-40 ਅਧਿਆਪਕਾਂ ਨੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਰਿਸੋਰਸ ਪਰਸਨਾਂ ਸੰਦੀਪ ਸਿੰਘ, ਨਵਦੀਪ ਕੁਮਾਰ, ਸੋਹਣ ਸਿੰਘ, ਹਰਵਿੰਦਰ ਸਿੰਘ, ਜਗਦੀਸ਼ ਸਿੰਘ,ਰਾਜੇਸ਼ ਕੁਮਾਰ ਅਤੇ ਕੁਲਦੀਪ ਕੁਮਾਰ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ।

ਫੋਟੋ ਕੈਪਸ਼ਨ: ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ।

Spread the love