ਆਤਮਾ ਸਕੀਮ ਤਹਿਤ ਸਕੂਲ ਵਿੱਚ ਆਰਗੈਨਿਕ ਕਿਚਨ ਗਾਰਡਨਿੰਗ ਨੂੰ ਪ੍ਰਮੋਟ ਕਰਨ ਲਈ ਸਬਜ਼ੀ ਦੇ ਬੀਜਾਂ ਦੀਆਂ ਕਿੱਟਾਂ ਦਿੱਤੀਆਂ ਗਈਆ
ਸਕੂਲੀ ਬੱਚਿਆਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੁਕ ਕਰਨ ਸੰਬੰਧੀ ਬਲਾਕ ਬਰਨਾਲਾ ਵਿਖੇ ਵੱਖ–ਵੱਖ ਮੁਕਾਬਲੇ ਕਰਵਾਏ ਗਏ
ਬਰਨਾਲਾ, 18 ਅਕਤੂਬਰ 2021
ਜਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਵਾਤਾਵਰਨ ਪ੍ਰਤੀ ਪਿਆਰ ਪਾਉਣ ਲਈ ਵਾਤਾਵਰਣ ਤੇ ਧਰਤੀ ਦੀ ਸਿਹਤ ਸੰਭਾਲ ਲਈ ਪਰਾਲੀ ਦੇ ਪ੍ਰਬੰਧਨ ਲਈ ਸਕੂਲੀ ਬੱਚਿਆਂ ਨੂੰ ਇਸ ਬਾਰੇ ਜਾਗਰੁਕ ਕਰਨ ਲਈ ਵੀ ਮੁਹਿੰਮ ਵਿੱਡੀ ਗਈ ਹੈ। ਇਸੇ ਲੜੀ ਤਹਿਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ(ਆਈ ਏ ਐਸ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨਾ ਜਲਾਉਣ ਸੰਬੰਧੀ ਅਤੇ ਪਰਾਲੀ ਦੇ ਸੁੱਚਜੇ ਪ੍ਰਬੰਧਨ ਲਈ ਜਾਗਰੁਕ ਕਰਨ ਲਈ ਸਕੂਲੀ ਵਿਦਿਆਰਥੀਆਂ ਦੇ ਵੱਖ- ਵੱਖ ਮੁਕਾਬਲੇ ਕਰਵਾਏ ਗਏ ਤਾਂ ਜੋ ਵਿਦਿਆਰਥੀ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਣ।
ਹੋਰ ਪੜ੍ਹੋ :-ਮਿਸ਼ਨ 2022: ਪੰਜਾਬ ਦੇ ਲੋਕਾਂ ਨਾਲ ਠੇਠ ਪੰਜਾਬੀ ਵਿੱਚ ਫ਼ੋਨ ‘ਤੇ ਸਿੱਧੀ ਗੱਲ ਕਰ ਰਹੇ ਹਨ ਅਰਵਿੰਦ ਕੇਜਰੀਵਾਲ
ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣਾ ਇੱਕ ਜਟਿਲ ਸਮੱਸਿਆ ਬਣ ਚੁੱਕੀ ਹੈ, ਜਦਕਿ ਪਰਾਲੀ ਦੇ ਕਈ ਤਰ੍ਹਾਂ ਨਾਲ ਪ੍ਰਬੰਧਨ ਕੀਤਾ ਜਾ ਸਕਦੇ ਹਨ, ਜਿਵੇਂ ਕਿ ਪਰਾਲੀ ਦੀਆਂ ਬੇਲਰ/ਰੇਕ ਨਾਲ ਗੰਢਾਂ ਬਣਾ ਕੇ ਬਾਹਰ ਕੱਢਿਆ ਜਾ ਸਕਦਾ, ਸੁਪਰ ਸੀਡਰ ਦੀ ਵਰਤੋਂ ਕਰਕੇ ਇਸ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਪਸ਼ੂਆਂ ਲਈ ਚਾਰਾ ਬਨਾਉਣਾ, ਖੁੰਬਾਂ ਤੇ ਹੋਰ ਫਸਲਾਂ ਦੀ ਮਲਚਿੰਗ ਵੀ ਕੀਤੀ ਜਾ ਸਕਦੀ ਹੈ, ਇਸ ਸੰਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਦੇ ਨਾਲ ਸਕੂਲੀ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਜੋ ਵਿਦਿਆਰਥੀ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਦੇ ਸੁੱਚਜੇ ਪ੍ਰਬੰਧਨ ਸੰਬੰਧੀ ਜਾਣਕਾਰੀ ਦੇ ਸਕਣ, ਇਸ ਲਈ ਖੇਤੀਬਾੜੀ ਵਿਭਾਗ ਬਰਨਾਲਾ ਨੇ ਅੱਜ ਚੌਥਾ ਸਕੂਲੀ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ)ਸਹਿਣਾ ਅਤੇ ਸਰਕਾਰੀ ਸੀਨੀਅਰ ਸੈਕੰਡੀ ਸਕੂਲ(ਮੁੰਡੇ)ਵਿਖੇ ਕਰਵਾਏ ਗਏ, ਜਿਸ ਵਿੱਚ ਪੇਂਟਿੰਗ , ਭਾਸ਼ਣ ਪ੍ਰਤੀਯੋਗਤਾ ਤੇ ਕੁਇਜ਼ ਮੁਕਾਬਲਾ ਕਰਵਾਏ ਗਏ, ਵਿਦਿਆਥੀਆਂ ਨੂੰ ਆਈ—ਖੇਤ ਮੋਬਾਇਲ ਐਪ, ਚੈਟ ਬੋਟ ਅਤੇ ਐਮ—ਸੰਵਾਦ ਬਾਰੇ ਜਾਣਕਾਰੀ ਦਿੱਤੀ ਗਈ।
ਮੈਡਮ ਸੁਨੀਤਾ ਸ਼ਰਮਾ ਨੇ ਕਿਸਾਨਾਂ ਨੇ ਵਿਦਿਆਰਥੀਆਂ ਨੂੰ ਖੇਤੀ ਮਸ਼ੀਨਰੀ ਤੇ ਉਸ ਦੀ ਵਰਤੋਂ ਕਰਨ ਤੇ ਵਾਤਾਵਰਨ, ਪਾਣੀ ਤੇ ਧਰਤੀ ਦੀ ਸੰਭਾਲ ਬਾਰੇ, ਵਾਤਾਵਰਣ ਦੀ ਸਿਹਤ ਸੰਭਾਲ ਕਰਨ, ਹਰ ਘਰ ਇੱਕ ਦਰੱਖਤ ਲਗਾਉਣ ਅਤੇ ਨੈਤਿਕ ਕਦਰਾਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਸੰਦੀਪ ਕੁਮਾਰ, ਠੀਕਰੀਵਾਲ ਅਤੇ ਸ੍ਰੀ ਸਰਬਜੀਤ ਸਿੰਘ ਠੀਕਰੀਵਾਲ ਨੇ ਕਿਹਾ ਕਿ ਵਿfਆਰਥੀਆਂ ਨੂੰ ਵਾਤਵਰਣ ਪ੍ਰਤੀ ਸੀਰੀਅਸ ਹੋ ਕੇ ਸਹਿਜਤਾ ਨਾਲ ਸੋਚਣਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਮਾੜੇ ਨਤੀਜੇ ਨਾ ਦੇਖਣੇ ਪੈਣ। ਸ੍ਰੀਮਤੀ ਸਿਵਾਂਗੀ ਅਤੇ ਸ੍ਰੀਮਤੀ ਸੁਨੀਤਾ ਰਾਣੀ(ਟੀਚਰ) ਸਰਕਾਰੀ ਸੀਨੀਅਰ ਸੈਂਕਡਰੀ ਸਕੂਲ(ਕੁੜੀਆਂ) ਨੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੰਭਾਲ ਕਰਨ ਬਾਰੇ ਜਾਣਕਾਰੀ ਦਿੱਤੀ। ਸਕੂਲ(ਕੁੜੀਆਂ) ਵਿੱਚ ਪੇਟਿੰਗ ਮੁਕਾਬਲੇ ਵਿੱਚ ਬਲਬੀਰ ਕੌਰ ਨੇ ਪਹਿਲਾ ਸਥਾਨ , ਅਨਮੋਲਪ੍ਰੀਤ ਕੌਰ ਨੇ ਦੂਸਰਾ ਤੇ ਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।
ਭਾਸ਼ਣ ਪ੍ਰਤੀਯੋਗਤਾ ਵਿੱਚ ਸਿਮਰਤ ਕੌਰ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਸਰਾ ਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਕੀਤਾ। ਕੁਇਜ ਮੁਕਾਬਲੇ ਵਿੱਚ ਟੀਮ ਏ ਨੇ ਪਹਿਲਾ, ਟੀਮ ਬੀ ਨੇ ਦੂਸਰਾ ਤੇ ਟੀਮ ਸੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ)ਠੀਕਰੀਵਾਲ ਵਿੱਚ ਪੇਟਿੰਗ ਮੁਕਾਬਲੇ ਵਿੱਚ ਲਵਪ੍ਰੀਤ ਸਿੰਘ ਨੇ ਪਹਿਲਾ ਸਥਾਨ, ਦੂਸਰਾ ਸਥਾਨ ਪਰਵਿੰਦਰ ਸਿੰਘ ਤੇ ਤੀਸਰਾ ਸਥਾਨ ਹਰਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ, ਕੁਇਜ ਮੁਕਾਬਲਿਆਂ ਵਿੱਚ ਟੀਮ ਏ ਨੇ ਪਹਿਲਾਂ, ਟੀਮ ਸੀ ਨੇ ਦੂਸਰਾ ਅਤੇ ਟੀਮ ਬੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਪ੍ਰਤੀਯੋਗਤਾ ਵਿੱਚ ਸਰਲੀਨ ਕੌਰ ਨੇ ਪਹਿਲਾ, ਨਵਪ੍ਰੀਤ ਕੌਰ ਨੇ ਦੂਸਰਾ ਸਥਾਨ ਕੀਤਾ ਤੇ ਜਸਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸ੍ਰੀਮਤੀ ਸੁਨੀਤਾ ਰਾਣੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਨੇ ਜਜਮੈਂਟ ਦੀ ਭੂਮਿਕਾ ਨਿਭਾਈ। ਰਿਸ਼ਬ ਯਸ਼ ਤੋਮਰ ਏ—ਪੈਗ ਨੇ ਆਈ ਖੇਤ ਪੰਜਾਬ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸ੍ਰੀ ਬੇਅੰਤ ਸਿੰਘ ਤਕਨੀਸ਼ੀਅਨ ਗਰੇਡ—1, ਸ੍ਰੀਮਤੀ ਜਸਵੀਰ ਕੌਰ ਬੀ ਟੀ ਐਮ, ਸ੍ਰੀ ਸਰਨਜੀਤ ਸਿੰਘ,ਸ੍ਰੀ ਨਗਿੰਦਰ ਸਿੰਘ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ,ਗੁਰਪ੍ਰੀਤ ਕੌਰ, ਸਤੀਸ਼ ਕੁਮਾਰੀ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਮੋਨਾ, ਸੀਮਾ ਗਰਗ (ਸਕੂਲੀ ਅਧਿਆਪਕ) ਤੇ ਹੋ ਸਟਾਫ ਅਤੇ ਵਿਦਿਆਰਥੀ ਹਾਜਰ ਸਨ। ਖੇਤੀਬਾੜੀ ਵਿਭਾਗ ਦੀ ਟੀਮ ਤੇ ਪ੍ਰਿੰਸੀਪਲ ਨੇ ਸਕੂਲੀ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਤੇ ਆਤਮਾ ਸਕੀਮ ਤਹਿਤ ਸਕੂਲਾਂ ਵਿੱਚ ਆਰਗੈਨਿਕ ਕਿਚਨ ਗਾਰਡਨਿੰਗ ਨੂੰ ਪ੍ਰਮੋਟ ਕਰਨ ਲਈ ਸਬਜੀ ਦੇ ਬੀਜਾਂ ਦੀਆਂ ਕਿੱਟਾਂ ਦਿੱਤੀਆਂ ਗਈਆ।