ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ  ਮੌਕੇ ਅੱਜ ਵਾਲਮੀਕਿ ਤੀਰਥ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ
ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ  ਮੌਕੇ ਅੱਜ ਵਾਲਮੀਕਿ ਤੀਰਥ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸਮਾਗਮ ਵਿੱਚ ਭਰਨਗੇ ਹਾਜਰੀ -ਡਾ: ਰਾਜ ਕੁਮਾਰ

ਅੰਮ੍ਰਿਤਸਰ, 19 ਅਕਤੂਬਰ 2021

ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 20 ਅਕਤੂਬਰ, 2021 ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਾ: ਰਾਜ ਕੁਮਾਰ ਵੇਰਕਾ ਸਮਾਜਿਕ ਨਿਆਂਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਪਾਵਨ ਦਿਹਾੜੇ ਮੌਕੇ ਮੱਥਾ ਟੇਕਣ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਅਸਥਾਨ ਤੇ ਮੱਥਾ ਟੇਕਣ ਦੇ ਨਾਲ ਉਥੇ ਚੱਲਣ ਵਾਲੇ ਧਾਰਮਿਕ ਸਮਾਗਮ ਵਿੱਚ ਹਾਜਰੀ ਭਰੀ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਲਾਗਤ ਨਾਲ ਤਿਆਰ ਹੋਣ ਵਾਲੇ ਪਨੋਰਮਾ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ ਜਿਸ ਵਿੱਚ ਮਹਾਂਕਾਲ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿਖਿਆਵਾਂ ਨੂੰ ਦਰਸਾਇਆ ਜਾਵੇਗਾ।

ਹੋਰ ਪੜ੍ਹੋ :-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 27 ਨੂੰ

ਡਾ: ਰਾਜ ਕੁਮਾਰ ਵੇਰਕਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ  ਹੈ ਕਿ ਉਹ ਸਮਾਗਮ ਵਿੱਚ ਵੱਧ ਚੜ੍ਹ ਕੇ ਆਪਣੀ ਹਾਜਰੀ ਭਰਨ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ ਵੱਖ ਭਜਨ ਮੰਡਲੀਆਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਦਾ ਗੁਨਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਇਸ ਮੌਕੇ ਲੋਕਸਭਾ ਮੈਂਬਰ ਸ: ਗੁਰਜੀਤ ਸਿੰਘ ਔਜਲਾਸ੍ਰੀ ਸੰਜੇ ਕੁਮਾਰਵਿਸ਼ੇਸ਼ ਮੁੱਖ ਸਕੱਤਰਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾਐਸ.ਐਸ.ਪੀ ਦਿਹਾਤੀ ਸ੍ਰੀ ਰਾਕੇਸ਼ ਕੌਸ਼ਲਵਧੀਕ ਡਿਪਟੀ ਕਸ਼ਿਨਰ ਸ੍ਰੀਮਤੀ ਰੂਹੀ ਦੁੱਗਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾਐਸ.ਡੀ.ਐਮ. ਸ੍ਰੀ ਦੀਪਕ ਭਾਟੀਆਰੀਜਨਲ ਟਰਾਂਸਪੋਰਟ ਸੈਕਟਰੀ ਸ: ਅਰਸ਼ਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love