ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ ਦਾ ਕੰਮ ਮੁਕੰਮਲ-ਡੀ. ਸੀ

VISHESH
ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ, ਵਿਆਹ ਸਮਾਗਮਾਂ, ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ ’ਤੇ ਪਾਬੰਦੀ
ਨਵਾਂਸ਼ਹਿਰ, 19 ਅਕਤੂਬਰ 2021
ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ (ਐਫ. ਐਲ. ਸੀ) ਭਾਰਤ ਇਲੈਕਟ੍ਰਾਨਿਕ ਲਿਮਟਿਡ ਬੰਗਲੁਰੂ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਅੱਜ ਮੁਕੰਮਲ ਕਰ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਈ. ਵੀ. ਐਮ ਵੇਅਰਹਾਊਸ, ਡਾ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ 1417 ਬੈਲਟ ਯੂਨਿਟ, 851 ਕੰਟਰੋਲ ਯੂਨਿਟ ਅਤੇ 906 ਵੀ. ਵੀ. ਪੈਟ ਦੀ ਚੈਕਿੰਗ ਕੀਤੀ ਗਈ। ਉਨਾਂ ਦੱਸਿਆ ਕਿ ਇਹ ਚੈਕਿੰਗ 30 ਸਤੰਬਰ 2021 ਨੂੰ ਸ਼ੁਰੂ ਕੀਤੀ ਗਈ ਸੀ, ਜੋ ਕਿ ਅੱਜ ਸਫ਼ਲਤਾ ਪੂਰਵਕ ਮੁਕੰਮਲ ਕਰ ਲਈ ਗਈ।
ਫੋਟੋ :=ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ।