ਸਿਹਤ ਵਿਭਾਗ ਨੇ ਜਨਵਰੀ ਤੋਂ ਹੁਣ ਤੱਕ 219 ਥਾਵਾਂ ‘ਤੇ ਮਿਲਿਆ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ
ਬਰਨਾਲਾ, 23 ਅਕਤੂਬਰ
ਪੰਜਾਬ ਸਰਕਾਰ, ਉਪ ਮੁੱਖ ਮੰਤਰੀ ਓ.ਪੀ.ਸੋਨੀ (ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ) ਦੇ ਦਿਸ਼ਾ- ਨਿਰਦੇਸ਼ ਅਧੀਨ ਸਿਹਤ ਵਿਭਾਗ ਬਰਨਾਲਾ ਦੀਆਂ ਵੱਖ ਵੱਖ ਟੀਮਾਂ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਜਿਲੇ ਵਿੱਚ ਵੱਖ-ਵੱਖ ਟੀਮਾਂ ਦੁਆਰਾ ਘਰ-ਘਰ ਜਾਕੇ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਅਤੇ “ਹਰੇਕ ਸ਼ੁੱਕਰਵਾਰ, ਡਰਾਈ ਡੇਅ” ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ।
ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 4294 ਸੈਂਪਲ ਲਏ
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਗੁਰਬੀਰ ਸਿੰਘ ਅਤੇ ਡਾ. ਮੁਨੀਸ਼ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ।ਇਹ ਸਾਫ਼ ਖੜੇ ਪਾਣੀ ਵਿੱਚ ਪਲਦਾ ਹੈ।
ਉਨ੍ਹਾਂ ਦੱਸਿਆ ਕਿ ਆਪਣੇ ਘਰਾਂ,ਦੁਕਾਨਾਂ, ਵਰਕਸਾਪਾਂ ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇਟਰੇਅ ਆਦਿ ਵਿੱਚ ਪਾਣੀ ਸੁਕਾ ਕੇ ਖਾਲੀ ਕਰਕੇ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਡਰਾਈ ਡੇ ( ਖੁਸ਼ਕ ਦਿਨ) ਮਨਾਇਆ ਜਾਣਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖ਼ਾਰ, ਮਾਸ ਪੇਸ਼ੀਆਂ ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ