5 ਤੋਂ ਵੱਧ ਵਿਅਕਤੀਆਂ ਦਾ ਇਕੱਠ ਕਰਨ ’ਤੇ ਹੋਵੇਗੀ ਪਾਬੰਦੀ

punjab govt

ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਮੂਹ ਨਗਰ ਕੋਂਸਲ/ਨਗਰ ਪੰਚਾਇਤ ਵਿੱਚ ਸ਼ੋਸਲ, ਰਾਜਨੀਤਿਕ, ਧਾਰਮਿਕ, ਧਰਨਿਆ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 10 ਸਤੰਬਰ

ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੈਂਦੇ ਸਮੂਹ ਨਗਰ ਕੋਂਸਲ/ਨਗਰ ਪੰਚਾਇਤ ਵਿੱਚ ਸ਼ੋਸਲ, ਰਾਜਨੀਤਿਕ, ਧਾਰਮਿਕ, ਧਰਨੇ ਅਤੇ ਪ੍ਰਦਰਸ਼ਨਾਂ ਅਤੇ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਹੋਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਤੁਰੰਤ ਤੋਂ ਲਾਗੂ ਹੋਣਗੇ ਅਤੇ 30 ਸਤੰਬਰ 2020 ਤੱਕ ਲਾਗੂ ਰਹਿਣਗੇ।

Spread the love