ਜੂਡੋ ਸਟੇਟ ਚੈਂਪੀਅਨਸ਼ਿਪ 2021 ਦੌਰਾਨ ਚੇਅਰਮੈਨ ਬਿੰਦਰਾ ਨੇ ਖਿਡਾਰੀਆਂ ਦਾ ਵਧਾਇਆ ਮਨੋਬਲ, ਖੇਡ ਕਿੱਟਾਂ ਵੀ ਵੰਡੀਆਂ
ਲੁਧਿਆਣਾ, 25 ਅਕਤੂਬਰ 2021
42ਵੀਂ ਸਟੇਟ ਜੂਡੋ ਚੈਂਪੀਅਨਸ਼ਿਪ 2021, ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਆਯੋਜਿਤ। ਚੇਅਰਮੈਨ ਬਿੰਦਰਾ ਨੇ ਚੈਂਪੀਅਨਸ਼ਿਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੇ ਕੇ ਸਨਮਾਨਿਤ ਕੀਤਾ। ਚੇਅਰਮੈਨ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਆ ਕੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ।
ਹੋਰ ਪੜ੍ਹੋ :-ਸਿਹਤ ਵਿਭਾਗ ਦੀ ਟੀਮ ਨੇ ਮਿਠਾਈਆਂ ਦੇ ਸੈਂਪਲ ਭਰੇ
ਇਸ ਲਈ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਖੇਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਇਸ ਦਾ ਲਾਭ ਸੂਬੇ ਦੇ ਯੂਥ ਕਲੱਬਾਂ, ਸਪੋਰਟਸ ਕਲੱਬਾਂ ਅਤੇ ਐਨ.ਜੀ.ਓਜ਼ ਅਤੇ ਲੋੜਵੰਦ ਖਿਡਾਰੀਆਂ ਨੂੰ ਹੋਵੇਗਾ ਅਤੇ ਜੋ ਇਹ ਖੇਡ ਕਿੱਟਾਂ ਨਹੀਂ ਖਰੀਦਣ ਲਈ ਆਰਥਿਕ ਤੌਰ ਤੇ ਸਮਰਥ ਨਹੀਂ ਹਨ ਉਨ੍ਹਾਂ ਨੂੰ ਪਹਿਲ ਪੱਧਰ ਤੇ ਇਹ ਕਿੱਟਾਂ ਦੀ ਵੰਡੀਆਂ ਜਾ ਰਹੀਆਂ ਹਨ।
ਚੇਅਰਮੈਨ ਬਿੰਦਰਾ ਜਨਵਰੀ 2021 ਤੋਂ ਲਗਾਤਾਰ ਇਹ ਖੇਡ ਕਿੱਟਾਂ ਸੂਬੇ ਭਰ ਵਿੱਚ ਵੰਡ ਰਹੇ ਹਨ ਅਤੇ ਉਨ੍ਹਾਂ ਨੇ ਰਾਜ ਦੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਦਾ ਲਾਭ ਲੈਣ ਲਈ ਬੋਰਡ ਦੇ ਈਮੇਲ ਆਈ.ਡੀ- [email protected] ‘ਤੇ ਸਪੋਰਟਸ ਕਿੱਟਾਂ ਬਾਰੇ ਬੇਨਤੀ ਭੇਜਣ ਦੀ ਵੀ ਅਪੀਲ ਕੀਤੀ ਹੈ।
ਇਨ੍ਹਾਂ ਖੇਡ ਕਿੱਟਾਂ ਲਈ ਪ੍ਰਤੀ ਕਲੱਬ ਘੱਟੋ-ਘੱਟ 20 ਤੋਂ 50 ਮੈਂਬਰਾਂ ਦਾ ਗਰੁੱਪ ਬਣਾ ਕੇ ਉਹ ਆਪਣੇ ਕਲੱਬ ਨੂੰ ਸਬੰਧਤ ਜ਼ਿਲ੍ਹਿਆਂ ਦੇ ਯੁਵਕ ਸੇਵਾਵਾਂ ਵਿਭਾਗ ਕੋਲ ਰਜਿਸਟਰਡ ਕਰਵਾ ਸਕਦੇ ਹਨ ਅਤੇ ਨੌਜਵਾਨਾਂ ਨਾਲ ਸਬੰਧਤ ਸਰਕਾਰ ਦੀਆਂ ਲਾਹੇਵੰਦ ਸਕੀਮਾਂ ਨਾਲ ਜੁੜੇ ਰਹਿ ਸਕਦੇ ਹਨ।
ਚੇਅਰਮੈਨ ਸ.ਸੁਖਵਿੰਦਰ ਸਿੰਘ ਬਿੰਦਰਾ ਮਾਨਯੋਗ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਮਾਨਯੋਗ ਕੈਬਨਿਟ ਮੰਤਰੀ ਖੇਡਾ ਅਤੇ ਯੁਵਕ ਮਾਮਲੇ, ਸ. ਪਰਗਟ ਸਿੰਘ ਜੀ ਦੇ ਮਾਰਗ ਦਰਸ਼ਨ ਅਧੀਨ ਰਾਜ ਦੇ ਨੌਜਵਾਨਾਂ ਦੇ ਨਾਲ ਦ੍ਰਿੜ ਰਹੇ ਹਨ ਅਤੇ ਅਣਥੱਕ ਮਿਹਨਤ ਕਰਦੇ ਰਹਿਣਗੇ। ਉਨ੍ਹਾਂ ਦੀ ਬਿਹਤਰੀ ਲਈ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਕੇਂਦਰਿਤ ਕਰਨ ਦੀ ਕੋਸ਼ਿਸ਼ ਕਰਦੇ ਰਹਿਣਗੇ।
“ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਦਾ ਵਿਜ਼ਨ”