ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ
ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ
ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ ਦੀ ਟ੍ਰੇਨਿੰਗ

ਧਨੌਲਾ/ਬਰਨਾਲਾ, 26 ਅਕਤੂਬਰ


ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਡਿਪਟੀ ਕਮਿਸਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਤੇ  ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਧਨੌਲਾ ਵਿਖੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ਼ ਦੀ ਸਿਖਲਾਈ ਜਾਰੀ ਹੈ। ਇਸ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਵੀ ਕਰਵਾਇਆ ਗਿਆ।

ਹੋਰ ਪੜ੍ਹੋ :-ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ ਦਿਵਿਆਂਗ ਵਿਅਕਤੀ: ਡਾ. ਤੇਅਵਾਸਪ੍ਰੀਤ ਕੌਰ


ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਧਨੌਲਾ ਡਾ. ਮਨੀਸ਼ਾ ਕਪੂਰ ਨੇ ਕਿਹਾ ਕਿ ਹਰ ਵਰਗ ਦਾ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਐਡਵੋਕੇਟ  ਮੈਡਮ ਅਨੂੰੰ ਸ਼ਰਮਾ ਨੇ ਦੱਸਿਆ ਕਿ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨਾਂ ਦੱਸਿਆ ਕਿ ਅਥਾਰਟੀ ਰਾਹੀਂ ਲੋੜਵੰਦਾਂ ਵੱਲੋਂ ਵਕੀਲਾਂ ਦੀਆਂ ਮੁਫਤ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਟੌਲ ਫਰੀ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


ਇਸ ਮੌਕੇ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਅਨਸੂਚਿਤ ਜਾਤੀ ਜਾਂ ਕਬੀਲੇ ਦੇ ਲੋਕ, ਔਰਤਾਂ, ਬੱਚੇ, ਮਾਨਸਿਕ ਰੋਗੀ, ਅਪਾਹਜ, ਉਦਯੋਗਿਕ ਕਾਮੇ, ਕੈਦੀ, ਬੇਗਾਰ ਦੇ ਮਾਰੇ, ਕੁਦਰਤੀ ਆਫਤ ਜਾਂ 3 ਲੱਖ ਸਾਲਾਨਾ ਆਮਦਨ ਤੋਂ ਘੱਟ ਵਾਲੇ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਹੋਣਗੇ।


ਜ਼ਿਲਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਅਥਾਰਟੀ ਵੱੱਲੋਂ ਵਕੀਲਾਂ ਦੀਆਂ ਸੇਵਾਵਾਂ, ਵਕੀਲਾਂ ਦੀ ਸਲਾਹ, ਕੋਰਟ ਫੀਸ ਤੇ ਹੋਰ ਫੁਟਕਲ ਖਰਚੇ ਮੁਫਤ ਹਨ। ਇਸ ਮੌਕੇ ਸਿਹਤ ਕਰਮਚਾਰੀ ਦਰਸਪ੍ਰੀਤ ਸਿੰਘ, ਚਰਨਜੀਤ ਕੌਰ ਤੇ ਆਸ਼ਾ ਵਰਕਰਾਂ, ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Spread the love