
ਸਰਕਟ ਹਾਊਸ ਲੁਧਿਆਣਾ ਵਿਖੇ ਪਹਿਲੀ ਵਾਰ ਹੋਵੇਗੀ ਕੈਬਨਿਟ ਮੀਟਿੰਗ
ਪ੍ਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ, ਕਿੰਗਸਵਿਲੇ ਰਿਜੋਰਟ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ 27 ਅਕਤੂਬਰ ਨੂੰ ਹੋਵੇਗਾ
ਲੁਧਿਆਣਾ, 26 ਅਕਤੂਬਰ 2021
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) (ਲੁਧਿਆਣਾ ਦਿਹਾਤੀ) ਆਰ.ਐਸ. ਸੰਧੂ ਵੱਲੋਂ 27 ਅਕਤੂਬਰ, 2021 ਨੂੰ ਲੁਧਿਆਣਾ ਵਿਖੇ ਹੋਣ ਵਾਲੀ ਕੈਬਨਿਟ ਮੀਟਿੰਗ ਅਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਬੰਧਾਂ ਨੂੰ ਅੰਤਮ ਰੂਪ ਦਿੱਤਾ।
ਹੋਰ ਪੜ੍ਹੋ :-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਲਗਾਏ ਕਿਸਾਨ ਮੇਲੇ ਨੂੰ ਕਿਸਾਨਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਸਥਾਨਕ ਸਰਕਟ ਹਾਊਸ ਵਿਖੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਤੇ ਬਾਅਦ ਵਿੱਚ ਉਹ ਕਿੰਗਸਵਿਲੇ ਰਿਜੋਰਟ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਪ੍ਰਧਾਨਗੀ ਵੀ ਕਰਨਗੇ।
ਉਨ੍ਹਾਂ ਸਰਕਟ ਹਾਊਸ ਤੇ ਰਿਜੋਰਟ ਦਾ ਨਿਰੀਖਣ ਕੀਤਾ ਅਤੇ ਸੁਰੱਖਿਆ ਕਰਮਚਾਰੀਆਂ ਅਤੇ ਸਿਵਲ ਸਟਾਫ ਨੂੰ ਮੀਟਿੰਗ ਤੇ ਸੰਮੇਲਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਲੋੜੀਂਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਕੈਬਨਿਟ ਮੀਟਿੰਗ ਅਤੇ ਮੈਗਾ ਨਿਵੇਸ਼ਕ ਸਮਾਗਮ ਦੇ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਸਮਾਗਮ ਸੁਚਾਰੂ ਢੰਗ ਨਾਲ ਆਯੋਜਿਤ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਵਿੱਚੋਂ 500 ਤੋਂ ਵੱਧ ਉਦਯੋਗਪਤੀਂ ਵੀ ਇਸ ਮੈਗਾ ਈਵੈਂਟ ਵਿੱਚ ਹਿੱਸਾ ਲੈਣਗੇ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਾਵਧਾਨੀ ਤੇ ਯੋਜਨਾਬੰਦੀ ਨਾਲ ਸਾਰੇ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ.ਐਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਡਾ. ਨਯਨ ਜੱਸਲ, ਐਸ.ਡੀ.ਐਮਜ਼ ਡਾ. ਵਨੀਤ ਕੁਮਾਰ, ਸ੍ਰੀ ਜਗਦੀਪ ਸਹਿਗਲ, ਸ੍ਰੀ ਵਿਕਾਸ ਹੀਰਾ, ਸਕੱਤਰ ਆਰ.ਟੀ.ਏ. ਸ.ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਪਰਲੀਨ ਕਾਲੇਕਾ, ਜੀ.ਐਮ. ਡੀ.ਆਈ.ਸੀ. ਸ੍ਰੀ ਰਾਕੇਸ਼ ਕੁਮਾਰ ਕਾਂਸਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।