ਰੂਪਨਗਰ, 28 ਅਕਤੂਬਰ 2021
ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਲੋਕਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨ ਲਈ ਸਪੈਸ਼ਲ ਸਰਸਰੀ ਸੁਧਾਈ ਕੈਂਪ ਲਗਾਇਆ।
ਹੋਰ ਪੜ੍ਹੋ :-ਭਾਰਤ ਕਾ ਅੰਮ੍ਰਿਤ ਮਹੋਤਸਵ 06 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ -210 ਲੋਕਾ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ
ਸ. ਜੌਹਲ ਨੇ ਅਪੀਲ ਕਰਦੇ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ਼੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨਵੇਂ ਯੋਗ ਵੋਟਰਾਂ ਨੂੰ ਵੱਧ ਤੋਂ ਵੱਧ ਰਜਿਸਟਰਡ ਕੀਤਾ ਜਾਵੇ ਅਤੇ ਇਹਨਾਂ ਚੋਣਾਂ ਵਿੱਚ ਯੁਵਾ ਨੌਜਵਾਨ ਵੋਟਰ ਆਪਣੀ ਜਿੰਮੇਵਾਰੀ ਸਹੀ ਢੰਗ ਨਾਲ ਨਿਭਾ ਸਕਣ। ਇਸ ਦੇ ਨਾਲ ਹੀ ਕੈਂਪ ਵਿਚ ਹੋਰ ਵੋਟਰਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਹੈਲਪ ਲਾਈਨ ਨੰਬਰ 1950 ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਸ ਦੁਆਰਾ ਵੋਟਰਾਂ ਨੂੰ ਹਰ ਤਰ੍ਹਾਂ ਦੀ ਸੂਚਨਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਹਰ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਨੂੰ ਆਨਲਾਈਨ ਫਾਰਮ ਅਪਲਾਈ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਕੈਂਪ ਵਿਚ ਸਟੇਟ ਲੈਵਲ ਮਾਸਟਰ ਟਰੇਨਰ ਦਿਨੇਸ਼ ਕੁਮਾਰ ਸੈਣੀ, ਨੋਡਲ ਅਫਸਰ ਸਵੀਪ ਚੋਣ ਹਲਕਾ 50-ਰੂਪਨਗਰ-ਕਮ-ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਤੇ ਚੋਣ ਕਾਨੂੰਗੋ ਅਮਨਦੀਪ ਸਿੰਘ ਹਾਜ਼ਰ ਸਨ।