ਡਿਪਟੀ ਕਮਿਸ਼ਨਰ ਨੇ ਵੱਡੇ ਕਰਜ ਪ੍ਰਵਾਨਗੀ ਪੱਤਰ
ਫਾਜਿ਼ਲਕਾ, 28 ਅਕਤੂਬਰ 2021
ਪੰਜਾਬ ਨੈਸ਼ਨਲ ਬੈਂਕ ਜ਼ੋ ਕਿ ਫਾਜਿ਼ਲਕਾ ਦਾ ਲੀਡ ਬੈਂਕ ਹੈ ਵੱਲੋਂ ਅੱਜ ਇੱਥੇ ਇਕ ਕਰਜਾ ਵੰਡ ਕੈਂਪ ਲਗਾਇਆ ਗਿਆ। ਇਹ ਕੈਂਪ ਵਿੱਤ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਕੈ੍ਰਡਿਟ ਆਊਟਰੀਚ ਮੁਹਿੰਮ ਤਹਿਤ ਲਗਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਲਾਭਪਾਤਰੀਆਂ ਨੂੰ ਕਰਜ ਪ੍ਰਵਾਨਗੀ ਪੱਤਰਾਂ ਦੀ ਤਕਸੀਮ ਕੀਤੀ।
ਹੋਰ ਪੜ੍ਹੋ :-ਕਲੈਰੀਕਲ ਕਾਮਿਆਂ ਵੱਲੋਂ 29 ਅਕਤੂਬਰ ਨੂੰ ਸ਼ਹਿਰ ਅੰਦਰ ਕੱਢਿਆ ਜਾਵੇਗਾ ਰੋਸ/ਪੈਦਲ ਸੜਕ ਮਾਰਚ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਜਿ਼ਲ੍ਹੇ ਵਿਚ 1077 ਲੋਕਾਂ ਨੂੰ 55 ਕਰੋੜ ਦੇ ਕਰਜ ਬੈਂਕਾਂ ਵੱਲੋਂ ਪ੍ਰਵਾਨ ਕੀਤੇ ਗਏ ਹਨ। ਉਨ੍ਹਾਂ ਨੇ ਬੈਂਕਾਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਸਵੈ ਰੁਜਗਾਰ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਵਿੱਤੀ ਮਦਦ ਮੁਹਈਆ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਬੈਂਕਾਂ ਸਰਕਾਰੀ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਆਦਾ ਤੋਂ ਜਿਆਦਾ ਕੈਂਪ ਲਗਾਉਣ। ਉਨ੍ਹਾਂ ਨੇ ਬੈਂਕਾਂ ਨੂੰ ਹਦਾਇਤਾ ਕੀਤੀ ਕਿ ਬੈਂਕ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਆਉਣ ਵਾਲੇ ਉਧਮੀਆਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।
ਇਸ ਮੌਕੇ ਐਲਡੀਐਮ ਅਤੇ ਬੈਂਕ ਦੇ ਹੋਰ ਅਧਿਕਾਰੀਆਂ ਨੇ ਬੈਂਕਾਂ ਦੀਆਂ ਕਰਜਾ ਅਤੇ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।