ਗੁਰਦਾਸਪੁਰ, 30 ਅਕਤੂਬਰ 2021
ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਦੇ ਪਿ੍ਰੰਸੀਪਲ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਚ ਵਿਦਿਅਕ ਵਰ੍ਹੇ 2022-23 ਲਈ ਨੌਂਵੀਂ ਸ਼੍ਰੇਣੀ ਵਿਚ ਖਾਲੀ ਸੀਟਾਂ ਭਰਨ ਵਿਚ ਦਾਖਲ ਪੱਤਰਾਂ ਦੀ ਮੰਗ ਕੀਤੀ ਗਈ ਹੈ। ਦਾਖਲਾ ਪੱਤਰ ਆਨਲਾਈਨ ਭਰਨ ਦੀ ਆਖਰੀ ਮਿਤੀ 15 ਨਵੰਬਰ 2021 ਤਕ ਵਧਾਈ ਗਈ ਹੈ। ਸਿਲੈਕਸ਼ਨ ਟੈਸਟ 09 ਅਪਰੈਲ 2022 ਨੂੰ ਹੋਵੇਗਾ ਚਾਹਵਾਨ ਉਮੀਦਵਾਰ ਸ਼ੈਸਨ 2020-21 ਦੌਰਾਨ ਅੱਠਵੀਂ ਸ਼੍ਰੇਣੀ ਵਿਚ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਪੜ੍ਹਦੇ ਹੋਣ।
ਹੋਰ ਪੜ੍ਹੋ :-ਪੈਨ ਇੰਡੀਆ ਮੁਹਿੰਮ ਤਹਿਤ 18 ਪਿੰਡਾਂ ‘ਚ ਜਾਗਰੂਕਤ ਪ੍ਰੋਗਰਾਮ ਆਯੋਜਿਤ
ਚਾਹਵਾਨ ਉਮੀਦਵਾਰ ਦਾ ਜਨਮ 01-05-2006 ਤੋਂ 30-04-2010 ਦੌਰਾਨ ਹੋਇਆ ਹੋਵੇ। ਦਾਖਲਾ ਪੱਤਰ ਸਮਿਤੀ ਦੀ ਵੈਬਸਾਈਟ www.navodaya.gov.in ਅਤੇ www.nvsadmissionclassnine.in ਮੁਫ਼ਤ ਭਰੇ ਦਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪਿ੍ਰੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜਾਂ ਮੋਬਾਇਲ ਨੰਬਰ 94639-69990 ’ਤੇ ਸੰਪਰਕ ਕੀਤਾ ਜਾ ਸਕਦਾ ਹੈ।