ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ  ਸਰਕਾਰ ਨੇ ਕੀਤਾ ਐਲਾਨ-ਸੋਨੀ

PN OP Soni Industry-Punjabi
ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ  ਸਰਕਾਰ ਨੇ ਕੀਤਾ ਐਲਾਨ-ਸੋਨੀ
ਵਪਾਰ ਨੂੰ ਉਤਸ਼ਾਹਿਤ ਕਰਨ ਲਈ ਜ਼ਿਲੇ੍ਹ ਵਿਚ ਪ੍ਰਦਰਸ਼ਨੀ ਕੇਂਦਰ ਕੀਤਾ ਜਾਵੇਗਾ ਸਥਾਪਤ
ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਉਦਯੋਗਪਤੀਆਂ ਦੀਆਂ ਮੰਗਾਂ ਮਣਵਾਉਣ ਲਈ ਉਪ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ29 ਅਕਤੂਬਰ 2021

ਰਾਜ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-152015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਹੋਰ ਪੜ੍ਹੋ :-ਵਿਜੀਲੈਂਸ ਜਾਗਰੂਕਤਾ ਹਫਤਾ 2021- ਦਿਨ ਪੰਜਵਾਂ ਵਿਜੀਲੈਂਸ ਵਿਭਾਗ ਵਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਕੀਤਾ ਗਿਆ ਜਾਗਰੂਕ 

ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਰਿਹਾਇਸ਼ ਵਿਖੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਉਦਯੋਗਾਂ ਪ੍ਰਤੀ ਸੰਵੇਦਨਸ਼ੀਲ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਹ ਪੰਜਾਬ ਦੇ ਵਿਕਾਸ ਵਿੱਚ ਰੀੜ੍ਹ ਦੇ ਹੱਡੀ ਹਨ।  ਸ੍ਰੀ ਸੋਨੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਉਪ ਮੁੱਖ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਹੋਰ ਰਾਹਤ ਦਿੰਦਿਆਂ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ।

ਸ੍ਰੀ ਸੋਨੀ ਨੇ ਕਿਹਾ ਕਿ ਵਪਾਰ ਨੂੰ ਉਤਸਾਹਿਤ ਕਰਨ ਲਈ ਜਲਦ ਹੀ ਜਿਲ੍ਹੇ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ਾਂ ਤੋਂ ਉਦਯੋਗਪਤੀ ਆ ਕੇ ਆਪਣੇ ਸਮਾਨ ਦੀ ਪ੍ਰਦਰਸ਼ਨੀ ਲਗਾ ਸਕਣ। ਉਨਾਂ ਕਿਹਾ ਕਿ ਸੂਬੇ ਦੇ ਸਰਹੱਦੀ ਜਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ।

ਸ੍ਰੀ ਸੋਨੀ ਨੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸਨਾਂ ਤੇ ਫਿਕਸਡ ਚਾਰਜਿਜ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨਾਂ ਕਿਹਾ ਕਿ ਉਦਯੋਗਪਤੀਆਂ ਦੀਆਂ 90 ਫੀਸਦ ਤੋਂ ਜਿਆਦਾ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਪਹਿਲਾਂ ਬਾਕੀ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠ ਨੇ ਕਿਹਾ ਕਿ ਉਹ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਦੇ ਬਹੁਤ ਧੰਨਵਾਦੀ ਹਨਜਿਨਾਂ ਦੇ ਸਦਕਾਂ ਪਿੱਛਲੇ ਕਈ ਸਾਲਾਂ ਤੋਂ ਉਦਯੋਗਪਤੀਆਂ ਦੀਆਂ ਪੈਂਡਿੰਗ ਪਏ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ 90 ਫੀਸਦੀ ਤੋਂ ਜਿਆਦਾ ਮੰਗਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਸ੍ਰੀ ਸੇਠ ਨੇ ਕਿਹਾ ਕਿ ਸ੍ਰੀ ਸੋਨੀ ਨੇ ਹਮੇਸ਼ਾਂ ਹੀ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੀ ਬਾਂਹ ਫੜ੍ਹੀ ਹੈ ਅਤੇ ਇਨਾਂ ਦੇੇ ਸਦਕਾ ਹੀ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਹੈ।

ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਮਹਾਮੰਤਰੀ ਸ੍ਰੀ ਸਮੀਰ ਜੈਨਸ੍ਰੀ ਸੁਰਿੰਦਰ ਦੁੱਗਲਸ੍ਰੀ ਵਜੀਰ ਚੰਦਸ੍ਰੀ ਕਮਲ ਡਾਲਮੀਆਸ੍ਰੀ ਰਾਜੀਵ ਅਨੇਜਾਸ੍ਰੀ ਰਾਜੇਸ਼ ਸੋਹੀਸ੍ਰੀ ਬਲਬੀਰ ਭਸੀਨ ਤੋਂ ਇਲਾਵਾ ਹੋਰ ਉਦਯੋਗਪਤੀਆਂ ਤੇ ਕਾਰੋਬਾਰੀ ਵੀ ਹਾਜ਼ਰ ਸਨ।

 

Spread the love