ਰੂਪਨਗਰ, 27 ਅਕਤੂਬਰ 2021
ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਸਬੰਧੀ ਐਸ.ਓ.ਪੀਜ਼ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਬੁੱਧਵਾਰ ਨੂੰ ਰੋਪੜ ਵਿਖੇ ਸੀਰਤ, ਨਿੱਜੀ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ।
ਹੋਰ ਪੜ੍ਹੋ :-ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਕਰਾਂਗੇ ਪੂਰਾ-ਸੋਨੀ
ਇਸ ਮੌਕੇ ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਕੰਮ ਕਰਦੇ ਕੌਂਸਲਰਾਂ ਦੀ ਪੇਸ਼ੇਵਰ ਸਿਖਲਾਈ ਲਾਜ਼ਮੀ ਹੈ ਤਾਂ ਜੋ ਮਰੀਜ਼ ਸਮੇਂ ਸਿਰ ਇਲਾਜ ਕਰਵਾ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਸਾਰੇ ਮਰੀਜ਼ ਰਾਜ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣਾ ਇਲਾਜ ਸਹੀ ਢੰਗ ਨਾਲ ਪੂਰਾ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਮਿਆਰੀ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਬਲਦੇਵ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ `ਤੇ ਸਾਰੇ ਪ੍ਰਾਇਵੇਟ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੇ ਨਾਲ-ਨਾਲ ਓਟ ਕਲੀਨਿਕਾਂ ਦੀ ਨਿਗਰਾਨੀ ਕਰਨ ਅਤੇ ਇਸ ਸਬੰਧੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਨਸ਼ਾ ਛੁਡਾਊ ਪ੍ਰੋਗਰਾਮ ਦੀਆਂ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਾਰੇ ਪ੍ਰਭਾਵਿਤ ਮਰੀਜ਼ਾਂ ਨੂੰ ਕਵਰ ਕਰਨਾ ਅਤੇ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ।
ਸ਼੍ਰੀਮਤੀ ਸੋਨਾਲੀ ਗਿਰੀ ਨੇ ਅੱਗੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਧ ਤੋਂ ਵੱਧ ਮਰੀਜ਼ਾਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਪੂਰੀ ਇਮਾਨਦਾਰੀ ਨਾਲ ਅਣਥੱਕ ਮਿਹਨਤ ਕਰ ਰਿਹਾ ਹੈ।ਜ਼ਿਲ੍ਹੇ ਵਿੱਚ ਇੱਕ ਸਰਕਾਰੀ ਨਸ਼ਾ ਛੁਡਾਊ ਕੇਂਦਰ ਤੋਂ ਇਲਾਵਾ ਤਿੰਨ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਨੂੰ ਵੀ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਸਬੰਧੀ ਸਹੂਲਤਾਂ ਦੀ ਪਹੁੰਚ ਵਿੱਚ ਵਾਧਾ ਕਰਨ ਲਈ ਸੱਤ ਓਟ ਕਲੀਨਿਕਾਂ ਦੁਆਰਾ ਵੀ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਪ੍ਰੋਗਰਾਮ ਦਾ ਮੁੱਖ ਏਜੰਡਾ ਮਰੀਜ਼ਾਂ ਨਾਲ ਚੰਗਾ ਸੰਚਾਰ ਕਰਨਾ, ਮਰੀਜ਼ਾਂ ਦੀ ਚਿੰਤਾ ਅਤੇ ਡਿਪਰੈਸ਼ਨ ਟੈਸਟ ਕਰਵਾਉਣ ਲਈ ਪਰਿਵਾਰਕ ਸਲਾਹ ਸੈਸ਼ਨ ਦਾ ਪ੍ਰਬੰਧ ਕਰਨਾ ਹੈ ਤਾਂ ਜੋ ਮਰੀਜ਼ ਠੀਕ ਹੋਣ ਲਈ ਜਲਦ ਇਲਾਜ ਕਰਵਾ ਸਕਣ।