ਪਟਿਆਲਾ, 3 ਨਵੰਬਰ 2021
ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਵੀਪ ਟੀਮ ਵੱਲੋਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ‘ਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਚਹਿਲ, ਨੋਡਲ ਅਫ਼ਸਰ ਸਵੀਪ ਸਨੌਰ ਸਤਬੀਰ ਸਿੰਘ ਗਿੱਲ ਤੇ ਐਨ.ਸੀ.ਸੀ. ਅਫ਼ਸਰ ਰਵਿੰਦਰ ਸਿੰਘ ਵੀ ਮੌਜੂਦ ਸਨ।
ਪ੍ਰੋਗਰਾਮ ਦੌਰਾਨ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਸਬੰਧੀ, ਵੋਟ ਦੀ ਮਹੱਤਤਾ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਦੇ ਹੋਏ, ਹੋਰਨਾਂ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣ ਲਈ ਕਿਹਾ।
ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਹ ਪ੍ਰਣ ਵੀ ਲਿਆ ਕਿ ਉਹ ਇਸ ਵਾਰ ਦੀਆਂ ਵੋਟਾਂ ‘ਚ ਵਧ ਚੜ੍ਹਕੇ ਹਿੱਸਾ ਲੈਣਗੇ, ਜਿਹੜੇ ਵਿਦਿਆਰਥੀ ਅਠਾਰਾਂ ਸਾਲ ਤੋਂ ਉਪਰ ਹੋ ਚੁੱਕੇ ਹਨ ਉਹ ਵੋਟ ਬਣਵਾਉਣਗੇ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਹੋਰਾਂ ਨੂੰ ਵੋਟ ਪਾਉਣ ਲਈ ਤੇ ਵੋਟ ਬਣਾਉਣ ਲਈ ਜਾਗਰੂਕ ਕਰਨਗੇ। ਇਸ ਮੌਕੇ ਜਰਨੈਲ ਸਿੰਘ, ਅਮਨਿੰਦਰ ਸਿੰਘ, ਰਣਜੀਤ ਸਿੰਘ, ਮੈਡਮ ਪੁਸ਼ਵਿੰਦਰ ਕੌਰ, ਹਰਿੰਦਰ ਕੌਰ, ਰਸ਼ਪਾਲ ਸਿੰਘ ਅਤੇ ਹੋਰ ਅਧਿਆਪਕ ਤੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।