-ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਸੱਦਾ
ਲੁਧਿਆਣਾ, 03 ਨਵੰਬਰ 2021
ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਪ੍ਰਦੂਸ਼ਣ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਈ ਜਾਵੇ।
ਹੋਰ ਪੜ੍ਹੋ :-ਐਮ.ਆਰ ਹੋਮ ਦੀਆਂ ਸਹਿਵਾਸਣਾਂ ਨੂੰ ਦਿਵਾਲੀ ਦੇ ਤਿਉਹਾਰ ਤੇ ਸੁਪਰਡੈਂਟ ਹੋਮ ਅਤੇ ਸਪੈਸ਼ਲ ਐਜੂਕੇਟਰ ਨੇ ਹੱਥੀ ਕਿਰਤ ਦੀ ਦਿੱਤੀ ਸਿਖਲਾਈ ਦਿੱਤੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਦੇ ਹਰ ਵਰਗਾਂ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਘਰਾਂ ਵਿੱਚ ਤੇਲ ਦੇ ਦੀਵੇ ਜਗਾਉਣੇ ਚਾਹੀਦੇ ਹਨ ਅਤੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਮਰਿਯਾਦਾ ਨਾਲ ਮਨਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਦਿਨ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਪੌਦੇ ਲਗਾ ਕੇ ਸਾਫ਼-ਸੁਥਰੀ, ਗ੍ਰੀਨ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੀ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਉਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਵਿੱਚੋਂ ਅਵਾਜ਼ ਅਤੇ ਹਵਾ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਆਸ ਜਤਾਈ ਕਿ ਇਹ ਦੀਵਾਲੀ ਦਾ ਤਿਉਹਾਰ ਇਕ ਵਾਰ ਫਿਰ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਮਜਬੂਤ ਕਰਨ ਦੇ ਨਾਲ-ਨਾਲ ਸਭ ਲਈ ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ।