-ਕਿਸਾਨਾਂ ਨੂੰ ਹੁਣ ਤੱਕ 1462 ਕਰੋੜ ਰੁਪਏ ਦੀ ਕੀਤੀ ਅਦਾਇਗੀ
ਪਟਿਆਲਾ, 1 ਨਵੰਬਰ 2021
ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 9 ਲੱਖ 12 ਹਜ਼ਾਰ 270 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 9 ਲੱਖ 10 ਹਜ਼ਾਰ 529 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 367976 ਮੀਟਰਿਕ ਟਨ, ਮਾਰਕਫੈਡ ਵੱਲੋਂ 229869 ਮੀਟਰਿਕ ਟਨ, ਪਨਸਪ ਵੱਲੋਂ 199249 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 111717 ਅਤੇ ਐਫ.ਸੀ.ਆਈ. ਵੱਲੋਂ 1718 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 1462.64 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ ਕੁੱਲ ਝੋਨੇ ਦੀ ਖਰੀਦ ਦੀ 96.64 ਫ਼ੀਸਦੀ ਬਣਦੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।