ਸਰਕਾਰੀ ਕਾਲਜ ਵਿੱਚ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ 

ROOP
ਸਰਕਾਰੀ ਕਾਲਜ ਵਿੱਚ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ 
ਰੂਪਨਗਰ 9 ਨਵੰਬਰ 2021
ਅੱਜ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਦੀ ਅਗਵਾਈ ਵਿੱਚ ਪੋਲੀਟੀਕਲ ਸਾਇੰਸ ਵਿਭਾਗ ਅਤੇ ਹੋਮ ਸਾਇੰਸ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਤਾ ਕਰਵਾਈ ਗਈ ।
ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਮੇਂ ਸਿਰ ਵੋਟ ਬਣਾਉਣ, ਵੋਟ ਪਾਉਣ ਅਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ । ਇਹਨਾਂ ਮੁਕਾਬਲਿਆਂ ਵਿੱਚ ਕਾਲਜ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੋਟ ਦੀ ਮਹੱਤਤਾ ਅਤੇ ਵੋਟਾਂ ਵਿੱਚ ਸਹਿਭਾਗਤਾ ਸਬੰਧੀ ਜਾਣਕਾਰੀ ਭਰਪੂਰ ਪੋਸਟਰ ਬਣਵਾਏ ਅਤੇ ਸਲੋਗਨ ਰਾਈਟਿੰਗ ਵਿੱਚ ਵੀ ਖੁਬਸੂਰਤ ਪੇਸ਼ਕਾਰੀ ਕੀਤੀ ।
ਇਹਨਾਂ ਮੁਕਾਬਲਿਆਂ ਦੇ ਕਨਵੀਨਰ ਡਾ. ਕੁਲਵੀਰ ਕੌਰ ਅਤੇ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਜਸਮੀਨ ਕੌਰ, ਬੀ.ਐਸ.ਸੀ. ਭਾਗ – 1 ਨੇ ਪਹਿਲਾ, ਰੀਮਾ, ਬੀ.ਕਾਮ. -3 ਨੇ ਦੂਜਾ ਅਤੇ ਰਣਵੀਰ ਸਿੰਘ, ਐਮ.ਏ. -2 (ਪੋਲ ਸਾਇੰਸ) ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਵਾਈਸ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ । ਉਹਨਾਂ ਨੇ ਵਿਦਿਆਰਥੀਆਂ ਨੂੰ ਵੋਟ ਦੇ ਸਹੀ ਪ੍ਰਯੋਗ ਬਾਰੇ ਵੀ ਜਾਗਰੂਕ ਕੀਤਾ ।