ਨਵੀਂਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਜਿਲੇ੍ਹ ਦੀ ਆਰਥਿਕਤਾ ਨੂੰ ਮਿਲੇਗਾ ਭਰਵਾਂ ਹੁਲਾਰਾ-ਔਜਲਾ

Aujla
ਨਵੀਂਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਜਿਲੇ੍ਹ ਦੀ ਆਰਥਿਕਤਾ ਨੂੰ ਮਿਲੇਗਾ ਭਰਵਾਂ ਹੁਲਾਰਾ-ਔਜਲਾ
ਅੰਮ੍ਰਿਤਸਰ ਤੋਂ ਸ੍ਰੀ ਨਗਰ ਜਾਣ ਵਾਲੀ ਪਹਿਲੀ ਉਡਾਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਨਵੰਬਰ 2021

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਗੋ-ਫਸਟ ਵੱਲੋਂ 6 ਨਵੀਆਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ ਜਿੰਨਾਂ ਵਿੱਚੋਂ ਦੋ ਉਡਾਣਾਂ ਮੁੰਬਈਇਕ ਸ੍ਰੀ ਨਗਰ ਅਤੇ 3 ਉਡਾਣਾਂ ਦਿੱਲੀ ਲਈ ਹੋਣਗੀਆਂ ਜਿਸ ਨਾਲ ਅੰਮ੍ਰਿਤਸਰ ਦੀ ਆਰਥਿਕਤਾ ਨੂੰ ਇਕ ਨਵਾਂ ਹੁਲਾਰਾ ਮਿਲੇਗਾ ਅਤੇ ਜਲਦ ਹੀ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਵੀ ਸੁਰੂ ਹੋ ਜਾਣਗੀਆਂ।

ਹੋਰ ਪੜ੍ਹੋ :-ਪੰਜ ਸਾਲ ਤੱਕ ਦੇ 15 ਫੀਸਦੀ ਬੱਚਿਆਂ ਦੀ ਮੌਤ ਲਈ ਨਿਮੋਨੀਆ ਮੁੱਖ ਵਜ੍ਹਾ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ ਨੇ ਅੱਜ ਅੰਮ੍ਰਿਤਸਰ ਤੋਂ ਸ੍ਰੀ ਨਗਰ ਨੂੰ ਚੱਲਣ ਵਾਲੀ ਪਹਿਲੀ ਉਡਾਣ ਮੌਕੇ ਗੱਲਬਾਤ ਕਰਦਿਆਂ ਕੀਤਾ। ਸ੍ਰ ਔਜਲਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਉਡਾਣਾਂ ਰੱਦ ਹੋ ਗਈਆਂ ਸਨ ਜਿਸ ਕਰਕੇ ਅੰਮ੍ਰਿਤਸਰ ਦੀ ਆਰਥਿਕਤਾ ਨੂੰ ਕਾਫੀ ਝਟਕਾ ਲੱਗਾ ਸੀ ਪਰ ਹੁਣ ਇਹ ਉਡਾਣਾਂ ਦੁਬਾਰਾ ਸ਼ੁਰੂ ਹੋਣ ਨਾਲ ਜਿਲੇ੍ਹ ਦੀ ਆਰਥਿਕਤਾ ਵਿੱਚ ਕਾਫੀ ਵਾਧਾ ਹੋਵੇਗਾ। ਉਨ੍ਰਾਂ ਦੱਸਿਆ ਕਿ ਗੋ ਫਸਟ ਦੇ ਮਾਲਕ ਸ੍ਰੀ ਮੋਹਿਤ ਕੁਮਾਰ ਤੇ ਸੁਮਿਤ ਕੁਮਾਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਅੰਤਰਰਾਸ਼ਟਰੀ ਉਡਾਣਾਂ ਵੀ ਸ਼ੁਰੂ ਕਰ ਦਿੱਤੀਆ ਜਾਣਗੀਆਂ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਯੂ:ਏ:ਈ,  ਗੁਹਾਟੀ ਅਤੇ ਸ੍ਰੀ ਨਾਂਦੇੜ ਸਾਹਿਬ ਲਈ ਵੀ ਉਡਾਣਾਂ ਸ਼ੁਰੂ ਕੀਤੀਆਂ ਜਾਣ ਜਿਸ ਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਹ ਉਡਾਣਾਂ ਵੀ ਜਲਦ ਸ਼ੁਰੂ ਕੀਤੀਆ ਜਾਣਗੀਆਂ।

ਸ੍ਰ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਇਕ ਧਾਰਮਿਕ ਸਥਾਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਥੇ ਆਉਂਦੇ ਹਨ ਇਸ ਲਈ ਬੰਦ ਹੋਈਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੀਆਂ ਅੰਤਰਰਾਸ਼ਟਰੀ ਉਡਾਣਾਂ ਬੰਦ ਹੋਈਆਂ ਸਨ ਉਹ ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਜਲਦ ਹੀ ਇਹ ਉਡਾਣਾਂ ਵੀ ਸ਼ੁਰੂ ਹੋ ਜਾਣਗੀਆਂ। ਸ੍ਰ ਔਜਲਾ ਨੇ ਗੋ ਫਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪਹਿਲਕਦਮੀ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਏਅਰਪੋਰਟ ਦੇ ਡਾਇਰੈਕਟਰ ਵਿਪਨਜੀਤਸ੍ਰ ਅਮਨਜੀਤ ਸਿੰਘ ਸਟੇਸ਼ਨ ਹੈਡ ਤੋਂ ਇਲਾਵਾ ਏਅਰਪੋਰਟ ਅਥਾਰਟੀ ਦੇ ਹੋਰ ਅਧਿਕਾਰੀ ਵੀ ਹਾਜਰ ਸਨ।