ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ
ਰੂਪਨਗਰ, 13 ਨਵੰਬਰ 2021
ਪੈਨ ਇੰਡੀਆ ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਸ਼ੁੱਕਰਵਾਰ ਨੂੰ ਹੈੱਡ ਵਰਕਸ, ਰੂਪਨਗਰ ਵਿਖੇ “ਚਿੱਤਰ ਪ੍ਰਦਰਸ਼ਨੀ” ਦਾ ਆਯੋਜਨ ਕੀਤਾ। ਜਿਸ ਵਿੱਚ ਕਾਨੂੰਨੀ ਸਹਾਇਤਾ ਪ੍ਰਣਾਲੀ, ਖਾਸ ਫੋਟੋ ਅਤੇ ਚਾਰਟ ਗੈਲਰੀ ਜੋ ਜ਼ਿਲ੍ਹੇ ਰੂਪਨਗਰ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੁਆਰਾ ਤਿਆਰ ਕੀਤੇ ਗਏ, ਲੋਕ ਅਦਾਲਤਾਂ, ਮੀਡੀਏਸ਼ਨ ਸੈਂਟਰ, ਸਿਥਾਈ ਲੋਕ ਅਦਾਲਤ, ਹੈਲਪ ਡੈਸਕ ਅਤੇ ਇਸ ਤੋਂ ਇਲਾਵਾ ਇਕ ਸਟਾਲ ਵਿਚ ਐਲ.ਈ.ਡੀ ਸਕਰੀਨ ਅਤੇ ਪ੍ਰੋਜੈਕਟਰ ਤੇ ਜ਼ਿਲ੍ਹਾ ਰੂਪਨਗਰ ਵਿੱਚ ਕਾਨੂੰਨੀ ਸੇਵਾਵਾਂ ਸੰਸਥਾਵਾਂ ਦੀਆਂ ਗਤੀਵਿਧੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ।
ਸ਼੍ਰੀਮਤੀ ਹਰਪ੍ਰੀਤ ਕੌਰ ਜੀਵਨ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀਮਾਨ ਮਾਨਵ, ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਤੇ ਜ਼ਿਲ੍ਹਾਂ ਅਦਾਲਤ ਦੇ ਸਾਰੇ ਜੱਜ ਸਹਿਬਾਨ ਅਤੇ ਬਾਰ ਐਸੋਸ਼ੀਏਸ਼ਨ ਦਾ ਵਕੀਲ ਸਹਿਬਾਨ ਵੀ ਮੌਜੂਦ ਸਨ।
ਇਸ ਤਸਵੀਰੀ ਪ੍ਰਦਰਸ਼ਨੀ ਦਾ ਉਦੇਸ਼ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਜਾਗਰੂਕ ਕਰਨਾ ਸੀ। ਇਸ ਤੋਂ ਇਲਾਵਾ ਪ੍ਰਦਰਸ਼ਨੀ ਵਿੱਚ ਕਾਨੂੰਨੀ ਸੇਵਾਵਾਂ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸੇਵਾਵਾਂ ਦੀਆਂ ਗਤੀਵਿਧੀਆਂ ਅਤੇ ਕਾਨੂੰਨੀ ਸੇਵਾਵਾਂ ਸੰਸਥਾਵਾਂ ਬਾਰੇ ਉਨ੍ਹਾਂ ਦੇ ਇਤਿਹਾਸਕ ਦ੍ਰਿਸ਼ਟੀਕੋਣ ਨੂੰ ਪ੍ਰਦਰਸ਼ਿਤ ਕੀਤਾ ਗਿਆ।
ਇਸ ਮੌਕੇ ‘ਤੇ ਸ਼੍ਰੀਮਤੀ ਹਰਪ੍ਰੀਤ ਕੌਰ ਜੀਵਨ ਜੀਆਂ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਜਾਗਰੂਕਤਾ ਦਾ ਇੱਕ ਸ਼ਕਤੀਸ਼ਾਲੀ ਸਾਧਨ ਸਾਬਿਤ ਹੁੰਦੀਆਂ ਹਨ ਅਤੇ ਉਨ੍ਹਾਂ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਸਮਝਣ ਲਈ ਇੱਕ ਵਿਸ਼ੇਸ਼ ਪਲੇਟਫਾਰਮ ਹਨ ਜਿਨ੍ਹਾਂ ਨੂੰ ਇਨ੍ਹਾਂ ਮਹੱਤਵਪੂਰਨ ਸੇਵਾਵਾਂ ਅਤੇ ਇਸ ਦੀਆਂ ਸੰਸਥਾਵਾਂ ਬਾਰੇ ਬਹੁਤ ਘੱਟ ਜਾਂ ਕੋਈ ਜਾਣਕਾਰੀ ਨਹੀਂ ਹੈ।