’ਨੋ ਚਲਾਨ ਡੇਅ’: ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਅਤਿ ਲਾਜ਼ਮੀ

ਰੂਪਨਗਰ, 14 ਨਵੰਬਰ: ਪੰਜਾਬ ਸਰਕਾਰ ਵਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਮੌਕੇ ਅੱਜ ਐਲਾਨੇ ’ਨੋ ਚਲਾਨ ਡੇਅ’ ਤਹਿਤ ਅੈਸ ਅੈਸ ਪੀ ਵਿਵੇਕ ਅੈਸ ਸੋਨੀ ਵਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਅਤੇ ਸੁਰੱਖਿਅਤ ਡਰਾਇਵਿੰਗ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਟਰੈਫਿਕ ਨਿਯਮਾਂ ਦੀ ਮੁਕੰਮਲ ਪਾਲਣਾ ਕਰਨ ਵਾਲੇ ਰਾਹਗੀਰਾਂ ਦੀ ਸ਼ਲਾਘਾ ਕਰਦਿਆਂ ਅੈਸ ਅੈਸ ਪੀ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿਚ ਟਰੈਫਿਕ ਨਿਯਮਾਂ ਦੀ ਪਾਲਣਾ ’ਚ ਕੁਤਾਹੀ ਨਹੀਂ ਵਰਤਣੀ ਚਾਹੀਦੀ, ਤਾਂ ਜੋ ਕਿਸੇ ਨੂੰ ਵੀ ਕੋਈ ਖਾਮਿਆਜਾ ਨਾ ਭੁਗਤਣਾ ਪਵੇ। ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਆਵਾਜਾਈ ਕਰ ਰਹੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਾਕੀਦ ਕੀਤੀ ਕਿ ਸੜਕੀ ਸੁਰੱਖਿਆ ਨੂੰ ਅਪਨਾ ਕੇ ਬੇਵਜ੍ਹਾ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ, ਜਿਸ ਨਾਲ ਕੀਮਤੀ ਜਾਨਾਂ ਵੀ ਬਚਾਈਆਂ ਜਾ ਸਕਣਗੀਆਂ। SSP ROOP
ਉਨ੍ਹਾਂ ਕਿਹਾ ਕਿ ਪੂਰੇ ਜ਼ਿਲੇ ਵਿਚ ’ਨੋ ਚਲਾਨ ਡੇਅ’ ਚੱਲ ਰਿਹਾ ਹੈ ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਸਬੰਧਤ ਅਧਿਕਾਰੀ ਅਤੇ ਨੁਮਾਇੰਦੇ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜੋ ਕਿ ਇੱਕ ਅਹਿਮ ਵਿਸ਼ਾ ਹੈ ਜਿਸ ਲਈ ਸਾਰਿਆਂ ਨੂੰ ਰਲ ਕੇ ਸੁਹਿਰਦ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸੜਕੀ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ।
Spread the love