ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਜਲਦ ਆ ਰਹੀ ਆਰਮੀ ਭਰਤੀ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

news makahni
news makhani

ਫਾਜ਼ਿਲਕਾ 15 ਨਵੰਬਰ 2021

ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲੇ ਦੀ ਜਲਦੀ ਆ ਰਹੀ ਆਰਮੀ ਭਰਤੀ ਲਈ ਇਨ੍ਹਾਂ ਜਿਲਿਆਂ ਦੇ ਨੋਜਵਾਨਾਂ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਦੁਆਰਾ ਦਿੱਤੀ ਗਈ।

ਹੋਰ ਪੜ੍ਹੋ :-ਆਜ਼ਾਦੀ ਸੰਘਰਸ਼ ‘ਚ ਯੋਗਦਾਨ ਪਾਉਣ ਵਾਲੇ ਅਣਗੌਲੇ ਨਾਇਕਾਂ ਦੀ ਪਹਿਚਾਣ ਕਰਨ ਲਈ ਐਸ.ਡੀ.ਐਮਜ਼ ਨੂੰ ਹਦਾਇਤਾਂ ਜਾਰੀ

ਉਨ੍ਹਾਂ ਦੱਸਿਆ ਕਿ ਉਕਤ ਜਿਲਿਆਂ ਦੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਜਿਹਨਾਂ ਦੀ ਵਿਦਿਅਕ ਯੋਗਤਾਂ 10ਵੀਂ ਘੱਟੋਂ ਘੱਟ 45 ਪ੍ਰਤੀਸ਼ਤ ਨੰਬਰਾ ਨਾਲ ਜਾ 12ਵੀਂ ਪਾਸ ਹੋਵੇ, ਕੱਦ 170ਸੈ.ਮੀ, ਛਾਤੀ 77 ਸੈ.ਮੀ, ਫੁਲਾਕੇ 82ਸੈ.ਮੀ. ਉਮਰ 17.5 ਤੋਂ 21 ਸਾਲ ਦਰਮਿਆਨ ਹੋਵੇ ਮਿਤੀ 17 ਅਤੇ 18 ਨਵੰਬਰ, 2021 ਨੂੰ ਸਵੇਰੇ ਸਹੀ 09:00 ਵਜੇ ਦਸਵੀਂ, ਬਾਰਵੀਂ ਦੇ ਅਸਲ ਸਰਟੀਫਿਕੇਟ ਅਤੇ ਫੋਟੋ ਕਾਪੀਆਂ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, 02 ਪਾਸਪੋਰਟ ਸਾਈਜ਼ ਫੋਟੋ ਆਦਿ ਲੈ ਕੇ ਸਿਹਤ ਵਿਭਾਗ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ਤੇ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਸਕਰੀਨਿੰਗ ਟੈਸਟ/ਟਰਾਇਲ ਲਈ ਪਹੁੰਚ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸੰਪਰਕ ਨੰ: 98148-50214, 93167-13000, 94641-52013 ਤੇ ਦਫਤਰੀ ਕੰਮ ਕਾਜ ਦੇ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।

Spread the love