ਸੇਵਾਂ ਕੇਂਦਰਾਂ ਵਿੱਚ ਪ੍ਰਾਪਤ ਅਰਜੀਆਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਕੀਤਾ ਜ਼ਾਂਦਾ ਹੈ
ਐਸ ਏ ਐਸ ਨਗਰ 17 ਨਵੰਬਰ 2021
ਆਪਣੀ ਕਾਰਗੁਜ਼ਾਰੀ ਵਿੱਚ ਤਸੱਲੀਬਖ਼ਸ਼ ਸੁਧਾਰ ਕਰਦਿਆਂ ਜ਼ਿਲ੍ਹਾ ਐਸਏਐਸ ਨਗਰ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ ਸਾਲ ਕੁੱਲ 191375 ਦਿੱਤੀਆਂ ਗਈਆਂ ਦਰਖਾਸਤਾਂ ਵਿੱਚੋਂ 98 ਫ਼ੀਸਦੀ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਸੇਵਾਂ ਕੇਂਦਰਾਂ ਦੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ਤਾਂ ਜੋ ਨਾਗਰਿਕਾਂ ਨੂੰ ਬੁਨਿਆਂਦੀ ਸੇਵਾਵਾਂ ਬਿਨ੍ਹਾਂ ਕਿਸੇ ਮੁਸ਼ਿਕਲ ਤੋਂ ਮਿਲ ਸਕਣ।
ਇਹ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸਏਐਸ ਨਗਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਡਿਵੀਜ਼ਨ ਅਤੇ ਸਬ ਡਿਵੀਜ਼ਨ ਪੱਧਰ ਤੇ 15 ਸੇਵਾ ਕੇਂਦਰਾਂ ਦੀ ਸਥਾਪਤ ਕੀਤੇ ਗਏ ਹਨ ਜਿੱਥੇ ਇੱਕ ਹੀ ਛੱਤ ਥੱਲੇ ਨਾਗਰਿਕਾਂ ਨੂੰ 300 ਤੋਂ ਵੱਧ ਬੁਨਿਆਂਦੀ ਜਨਤਕ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ l ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਹ ਕੋਸ਼ਿਸ ਹੈ ਕਿ ਸੇਵਾਂ ਕੇਂਦਰਾਂ ਦੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕੀਤਾ ਜਾਵੇ ਤਾਂ ਜੋ ਇਨ੍ਹਾਂ ਕੇਂਦਰਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਬੁਨਿਆਂਦੀ ਸੇਵਾਵਾਂ ਮਿੱਥੇ ਸਮੇਂ ਬਿਨ੍ਹਾਂ ਕਿਸੀ ਔਕੜ ਦੇ ਪ੍ਰਦਾਨ ਕੀਤੀਆਂ ਜਾ ਸਕਣ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ ਜ਼ਿਲ੍ਹੇ ਦੇ ਸੇਵਾਂ ਕੇਂਦਰਾਂ ਵਿੱਚ ਮਿਲੀਆਂ ਕੁੱਲ 191375 ਅਰਜੀਆਂ ਵਿਚੋਂ 98 ਫੀਸਦੀ ਦਾ ਨਿਪਟਾਰਾ ਤੱਸਲੀਬਖਸ਼ ਢੰਗ ਨਾਲ ਕਰ ਦਿੱਤਾ ਗਿਆ ਹੈ। ਉਨ੍ਹਾ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਦੇ ਆਧਾਰ ਤੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਂਦੀ ਹੈ ਅਤੇ ਸੇਵਾ ਕੇਂਦਰਾਂ ਵਿੱਚ ਲੰਬਿਤ ਪਏ ਮਾਮਲਿਆਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ l
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਖ਼ਾਸ ਸੁਵਿਧਾਵਾਂ ਵਿੱਚ ਜਾਤੀ ਸਰਟੀਫਿਕੇਟ ,ਆਮਦਨ ਸਰਟੀਫਿਕੇਟ, ਲਰਨਿੰਗ ਲਾਈਸੈਂਸ, ਮੈਰਿਜ ਸਰਟੀਫਿਕੇਟ ,ਆਰਮ ਰਜਿਸਟ੍ਰੇਸ਼ਨ, ਵੈਂਡਰ ਰਜਿਸਟ੍ਰੇਸ਼ਨ ਆਦਿ ਹਨ lਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੁਖਚੈਨ ਸਿੰਘ ਪਾਪੜਾ, ਜ਼ਿਲ੍ਹਾ ਸਮਾਜਿਕ ਤੇ ਨਿਆਂ ਅਫਸਰ ਸ੍ਰੀ ਰਵਿੰਦਰਪਾਲ ਸਿੰਘ , ਗਮਾਡਾ ਦੇ ਅਫਸਰ ਅਤੇ ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।