18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ
ਬਰਨਾਲਾ, 20 ਨਵੰਬਰ 2021
ਜ਼ਿਲਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਵੀਪ ਪ੍ਰਾਜੈਕਟ ਤਹਿਤ ਅੱਜ ਜ਼ਿਲਾ ਬਰਨਾਲਾ ਵਿਚ ਵਿਸ਼ੇਸ਼ ਸਰਸਰੀ ਸੁਧਾਈ 2022 ਤਹਿਤ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਾਏ ਗਏ, ਜੋ ਭਲਕੇ ਵੀ ਜਾਰੀ ਰਹਿਣਗੇ।
ਹੋਰ ਪੜ੍ਹੋ :-ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਕੀਤਾ ਅਚਨਚੇਤ ਨਿਰੀਖਣ
ਇਸ ਤਹਿਤ ਵਧੀਕ ਜ਼ਿਲਾ ਚੋਣ ਅਫਸਰ ਸ੍ਰੀ ਅਮਿਤ ਬੈਂਬੀ ਸਣੇ ਹੋਰਨਾਂ ਵੱਲੋਂ ਬੂਥਾਂ ’ਤੇ ਚੈਕਿੰਗ ਵੀ ਕੀਤੀ ਗਈ। ਇਸ ਮੌਕੇ ਉਨਾਂ ਦੱਸਿਆ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ-ਵੱਖ ਪੋਲਿੰਗ ਸਟੇਸ਼ਨਾਂ ਉੱਤੇ ਨਵੀਆਂ ਵੋਟਾਂ ਬਣਾਉਣ ਤੇ ਵੋਟਾਂ ਦੀ ਹਰ ਤਰਾਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਜਿਸ ਸਬੰਧੀ ਅੱਜ ਵੱਖ ਵੱਖ ਬੂਥਾਂ ਦੀ ਚੈਕਿੰਗ ਕੀਤੀ ਗਈ। ਉਨਾਂ ਦੱਸਿਆ ਕਿ ਬੂਥਾਂ ਉਪਰ ਨਵੀਆਂ ਵੋਟਾਂ ਬਣਾਉਣ, ਪੁਰਾਣੀਆਂ ਵੋਟਾਂ ਕਟਵਾਉਣ, ਵੋਟਾਂ ਵਿੱਚ ਸੋਧ ਕਰਾਉਣ ਸਬੰਧੀ ਆਦਿ ਕੰਮ ਚੱਲ ਰਿਹਾ ਹੈ, ਜਿਸ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਵੋਟਾਂ ਵਿੱਚ ਜ਼ਰੂਰੀ ਸੋਧਾਂ ਕਰਵਾਉਣ ਅਤੇ ਜਿਹੜੇ ਨੌਜਵਾਨਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਨਵੀਂ ਵੋਟ ਜ਼ਰੂਰ ਬਣਵਾਉਣ।
ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉਪਰ ਬੀਐਲਓ ਨਵੀਆਂ ਵੋਟਾਂ ਬਣਾਉਣ ਅਤੇ ਵੋਟਾਂ ਦੀ ਸਰਸਰੀ ਸੁਧਾਈ ਦਾ ਕੰਮ ਕਰ ਰਹੇ ਹਨ। ਉਨਾਂ ਦੱਸਿਆ ਕਿ 21 ਨਵੰਬਰ ਨੂੰ ਵੀ ਸਮੂਹ ਪੋਲਿੰਗ ਸਟੇਸ਼ਨਾਂ ਉਪਰ ਬੀਐਲਓ ਹਾਜ਼ਰ ਰਹਿਣਗੇ।