ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ 21 ਨਵੰਬਰ ਨੂੰ: ਡਿਪਟੀ ਕਮਿਸ਼ਨਰ

BABITA KALER
ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ
ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਲਗਾਉਣ ਦੀ ਅਪੀਲ

ਫਾਜ਼ਿਲਕਾ, 20 ਨਵੰਬਰ 2021

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕ ਅੰਦਰ ਸੋ ਫੀਸਦੀ ਕੋਵਿਡ  ਵੈਕਸੀਨੇਸ਼ਨ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਵਿਭਾਗੀ ਅਧਿਕਾਰੀਆਂ ਨੂੰ ਹੰਭਲਾ ਮਾਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਖਾਸ ਕਰਕੇ ਪੇਂਡੂ ਖੇਤਰ ਵਿਖੇ ਲੋਕਾਂ ਵੱਲੋਂ ਪੂਰਨ ਤੌਰ `ਤੇ ਵੈਕਸੀਨੈਸ਼ਨ ਨਹੀਂ ਲਗਵਾਈ ਗਈ।ਇਸ ਦੇ ਮੱਦੇਨਜਰ 21 ਨਵੰਬਰ 2021 ਨੂੰ   ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ :-ਤ੍ਰਿਪਤ ਬਾਜਵਾ ਵੱਲੋਂ ਮੱਛੀ ਪਾਲਕਾਂ ਨੂੰ ‘‘ਵਿਸ਼ਵ ਮੱਛੀ ਪਾਲਣ ਦਿਵਸ’’ ਦੀ ਵਧਾਈ

ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਖੇ ਕੋਵਿਡ ਵੈਕਸੀਨੈਸ਼ਨ ਦੀ ਪਹਿਲੀ ਖੁਰਾਕ ਸੋ ਫੀਸਦੀ ਮੁਕੰਮਲ ਨਹੀਂ ਹੋਈ ਹੈ ਖਾਸ ਕਰਕੇ  ਪੇਂਡੂ ਖੇਤਰ ਦੇ ਲੋਕਾਂ ਵੱਲੋਂ ਵੈਕਸੀਨੇਸ਼ਨ ਦੀ ਪਹਿਲੀ ਖੁਰਾਕ ਕਾਫੀ ਘੱਟ ਗਿਣਤੀ ਵਿਚ ਲਗਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਸੋ ਫੀਸਦੀ ਟੀਚੇ ਨੂੰ ਪੂਰਾ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਸਖਤ ਲੋੜ ਹੈ ਜਿਸ ਤਹਿਤ 21 ਨਵੰਬਰ ਨੂੰ ਵਿਸ਼ੇਸ਼ ਤੌਰ `ਤੇ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ 21 ਨਵੰਬਰ ਨੂੰ ਨਿਹਾਲ ਖੇੜਾ, ਜੰਡਵਾਲਾ ਮੀਰਾਸਾਂਘਲਾ, ਦਾਨੇਵਾਲਾ, ਖਿਓਵਾਲੀ ਢਾਬ, ਖੂਈਖੇੜਾ, ਘੱਲੂ, ਸੱਪਾਂਵਾਲੀ, ਸਾਬੂਆਣਾ/ਬਾਂਡੀਵਾਲਾ,  ਪੰਜਾਂਵਾ, ਅਚਿੱੜਕੀ, ਜੰਡਵਾਲ ਹਨੁਵੰਤਾ ਆਦਿ ਪਿੰਡਾਂ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਵੀ ਕਈ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਦੀ ਪਹਿਲੀ ਖੁਰਾਕ ਲਗਵਾਉਣ ਲਈ ਵੱਧ ਤੋਂ ਵੱਧ ਪੇ੍ਰਰਿਤ ਕੀਤਾ ਜਾਵੇ ਅਤੇ ਜਿੰਨ੍ਹਾਂ ਲੋਕਾਂ ਦੀ ਦੂਜੀ ਖੁਰਾਕ ਬਕਾਇਆ ਹੈ ਉਹ ਵੀ ਜ਼ਰੂਰ ਲਗਵਾਉਣ ਤਾਂ ਜ਼ੋ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਈ ਵੀ ਵਸਨੀਕ ਕੋਵਿਡ ਵੈਕਸੀਨੇਸ਼ਨ ਦੀ ਦੋਨੋ ਖੁਰਾਕਾਂ ਲੈਣ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਕੈਂਪ ਵਿਚ ਸ਼ਮੂਲੀਅਤ ਕਰਕੇ ਵੈਕਸੀਨ ਜ਼ਰੂਰ ਲਗਵਾਈ ਜਾਵੇ।

Spread the love