ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਤੇ ਨਿਟਿੰਗ ਤਕਨਾਲੌਜੀ ਦੇ ਵਿਦਿਆਰਥੀਆਂ ਨੂੰ ਵੰਡੀਆਂ 10 ਖੇਡ ਕਿੱਟਾਂ

BINDRA
PYDB CHAIRMAN DISTRIBUTES 10 SPORTS KITS TO STUDENTS OF GOVT INSTITUTE OF TEXTILE CHEMISTRY & KNITTING TECHNOLOGY
ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ

ਲੁਧਿਆਣਾ, 23 ਨਵੰਬਰ  2021

ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਥਾਨਕ ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਤੇ ਨਿਟਿੰਗ ਤਕਨਾਲੌਜੀ, ਰਿਸ਼ੀ ਨਗਰ ਦੇ ਵਿਦਿਆਰਥੀਆਂ ਨੂੰ 10 ਖੇਡ ਕਿੱਟਾਂ ਵੰਡੀਆਂ। ਸ੍ਰੀ ਬਿੰਦਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ।

ਹੋਰ ਪੜ੍ਹੋ :-ਪੰਜਾਬ ਦਾ ਖ਼ਜ਼ਾਨਾ ਕਿਸ ਨੇ ਲੁੱਟਿਆ? ਜਾਂਚ ਕਰੇਗੀ ‘ਆਪ’ ਦੀ ਸਰਕਾਰ- ਅਰਵਿੰਦ ਕੇਜਰੀਵਾਲ

ਇਸ ਮੌਕੇ ਪ੍ਰਿੰਸੀਪਲ ਡਾ.ਕੰਨੂ ਸ਼ਰਮਾ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।

ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Spread the love