ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ-ਰੋਜ਼ਗਾਰ ਲੋਨ ਮੇਲੇ ਦਾ ਆਯੋਜਨ

DBEE D
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ-ਰੋਜ਼ਗਾਰ ਲੋਨ ਮੇਲੇ ਦਾ ਆਯੋਜਨ

-304 ਪ੍ਰਾਰਥੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਸੈਕਸ਼ਨ ਪੱਤਰ

ਪਟਿਆਲਾ, 27 ਨਵੰਬਰ 2021

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਸਵੈ ਰੋਜ਼ਗਾਰ ਖੋਲ੍ਹਣ ਦੇ ਚਾਹਵਾਨ ਨੌਜਵਾਨਾਂ ਲਈ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਵੈ ਰੋਜ਼ਗਾਰ ਲੋਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ‘ਚ 432 ਪ੍ਰਾਰਥੀਆਂ ਦੀ ਲੋਨ ਲੈਣ ਲਈ ਸ਼ਨਾਖਤ ਕੀਤੀ ਗਈ ਅਤੇ 304 ਪ੍ਰਾਰਥੀਆਂ ਨੂੰ ਮੌਕੇ ‘ਤੇ ਸੈਕਸ਼ਨ ਪੱਤਰ ਵੀ ਜਾਰੀ ਕੀਤੇ ਗਏ।

ਹੋਰ ਪੜ੍ਹੋ :-ਪੰਜਾਬ ਬਨਾਮ ਦਿੱਲੀ ਦੇ ਸਰਕਾਰੀ ਸਕੂਲ

ਇਸ ਮੌਕੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸ਼ੁੱਭ ਇਛਾਵਾ ਦਿੰਦੇ ਹੋਏ ਕਿਹਾ ਕਿ ਇਸ ਕੈਂਪ ਦਾ ਮੰਤਵ ਪ੍ਰਾਰਥੀਆਂ ਨੂੰ ਆਪਣਾ ਕੰਮ ਖੋਲ੍ਹਣ ਲਈ ਸਰਕਾਰ ਵੱਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਅਤੇ ਸਰਕਾਰ ਵੱਲੋਂ ਹੋਰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕੇ।
ਇਸ ਮੌਕੇ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਬਿਊਰੋ ਵੱਲੋਂ ਮੇਲੇ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਹਾਜ਼ਰ ਪ੍ਰਾਰਥੀਆਂ ਨੂੰ ਜ਼ਿਲ੍ਹਾ ਪਟਿਆਲਾ ਵਿਚ ਵੱਖ-ਵੱਖ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਹੈ।

ਸਵੈ ਰੋਜ਼ਗਾਰ ਮੇਲੇ ਵਿੱਚ ਐਸ.ਬੀ.ਆਈ., ਪੀ.ਐਨ.ਬੀ., ਕੋਆਪਰੇਟਿਵ ਬੈਂਕ, ਯੂਕੋ ਬੈਂਕ, ਬੈਂਕ ਆਫ਼ ਬੜੌਦਾ, ਪੰਜਾਬ ਐਂਡ ਸਿੰਧ ਬੈਂਕ, ਫੈਡਰਲ ਬੈਂਕ, ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ.ਬੈਂਕ, ਯੈੱਸ ਬੈਂਕ, ਐਕਸਿਸ ਬੈਂਕ, ਪੰਜਾਬ ਗ੍ਰਾਮੀਣ ਬੈਂਕ, ਇੰਡੀਅਨ ਓਵਰਸੀਜ਼ ਬੈਂਕ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਜ਼ਿਲ੍ਹਾ ਉਦਯੋਗ ਕੇਂਦਰ, ਐਸ.ਸੀ. ਅਤੇ ਬੀ.ਸੀ.ਕਾਰਪੋਰੇਸ਼ਨ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ ਬੋਰਡ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਆਰ.ਸੇਟੀ, ਐਨ.ਆਰ.ਐਲ.ਐਮ ਵੱਲੋਂ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਇੱਛੁਕ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਕੈਪਸ਼ਨ : ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਪ੍ਰਾਰਥੀਆਂ ਨੂੰ ਸੈਕਸ਼ਨ ਪੱਤਰ ਸੌਂਪਦੇ ਹੋਏ।

Spread the love