ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ’ਤੇ ਜਿਆਦਾ ਟ੍ਰੈਫ਼ਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ : ਚੰਨੀ
ਤਕਨੀਕੀ ਖਾਮੀ ਨੂੰ ਜਲਦ ਦੂਰ ਕਰਕੇ ਵੈਬ ਪੋਰਟਲ ਨੂੰ ਜਲਦ ਠੀਕ ਕਰ ਦਿੱਤਾ ਜਾਵੇਗਾ
ਬਰਨਾਲਾ, 14 ਸਤੰਬਰ:
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਸਰਕਾਰੀ ਵੈਬ ਪੋਰਟਲ ’ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ 55,000 ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਪਰ ਪੋਰਟਲ ’ਤੇ ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁਝ ਤਕਨੀਕੀ ਨੁਕਸ ਪੈਣ ਕਾਰਨ ਇਹ ਪੋਰਟਲ ਪਿਛਲੇ ਦੋ ਦਿਨਾਂ ਤੋਂ ਹੌਲੀ ਕੰਮ ਕਰ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਕਨੀਕੀ ਖਾਮੀ ਜਲਦ ਨੂੰ ਜਲਦ ਦੂਰ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਫਿਲਹਾਲ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਜਿਨਾਂ ਨੇ ਪੋਰਟਲ ਤੇ ਆਨਲਾਈਨ ਅਪਲਾਈ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 6ਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਆਪਣੇ ਜ਼ਿਲ੍ਹੇ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰਨ।
ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਪੋਰਟਲ ’ਤੇ ਤਾਂ ਰਜਿਸਟਰਡ ਹਨ, ਪਰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਅਸਾਮੀਆਂ ਲਈ ਵਿਸ਼ੇਸ਼ ਤੌਰ ’ਤੇ ਬਿਨੈ ਨਹੀਂ ਦਿੱਤਾ, ਉਹ ਅਸਾਮੀਆਂ ਸਬੰਧੀ ਆਪਣੀ ਚੋਣ ਬਾਰੇ ਜ਼ਿਲ੍ਹਾ ਬਿਊਰੋ ਦੇ ਦਫ਼ਤਰ ਨੂੰ ਦੱਸ ਸਕਦੇ ਹਨ। ਜ਼ਿਲ੍ਹਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਜ਼ਰੀਏ ਅਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ।
ਸ. ਚੰਨੀ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 1100 ਤੋਂ ਵੱਧ ਨਿਯੋਜਕ ਹਿੱਸਾ ਲੈਣਗੇ ਜਿਨ੍ਹਾਂ ਵੱਲੋਂ ਤਕਰੀਬਨ 90,000 ਅਸਾਮੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ । ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤ ਕਰਨ ਲਈ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਾਲ ਨੌਕਰੀ ਮੇਲਿਆਂ ਦੌਰਾਨ ਕੋਵਿਡ-19 ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਇੱਕ ਮੁਹਿੰਮ ਵੀ ਚਲਾਈ ਗਈ ਹੈ। ਨੌਕਰੀ ਮੇਲਿਆਂ ਦੌਰਾਨ 10ਵੀਂ ਤੋਂ ਘੱਟ, 10 ਵੀਂ, 12ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਆਈਟੀਆਈ ਅਤੇ ਡਿਪਲੋਮਾ ਪਾਸ ਨਵੇਂ ਅਤੇ ਤਜਰਬੇਕਾਰ ਵਿਦਿਆਰਥੀਆਂ ਜੋ ਨੌਕਰੀ ਦੀ ਭਾਲ ਕਰ ਰਹੇ ਹਨ, ਲਈ ਅਸਾਮੀਆਂ ਉਪਲਬਧ ਹੋਣਗੀਆਂ।
ਲੜੀ ਨੰ. ਜ਼ਿਲ੍ਹਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਹੈਲਪਲਾਈਨ ਨੰਬਰ
1 ਅੰਮ੍ਰਿਤਸਰ 9915789068
2 ਬਰਨਾਲਾ 9417039072
3 ਬਠਿੰਡਾ 7719681908
4 ਫਰੀਦਕੋਟ 9988350193
5 ਫਤਿਹਗੜ੍ਹ ਸਾਹਿਬ 9915682436
6 ਫਾਜ਼ਿਲਕਾ 8906022220
7 ਫਿਰੋਜ਼ਪੁਰ 9465474122
8 ਗੁਰਦਾਸਪੁਰ 8196015208
9 ਹੁਸ਼ਿਆਰਪੁਰ 6280197708
10 ਜਲੰਧਰ 9056920100
11 ਕਪੂਰਥਲਾ 9888219247
12 ਲੁਧਿਆਣਾ 7740001682
13 ਮਾਨਸਾ 9464178030
14 ਮੋਗਾ 6239266860
15 ਪਠਾਨਕੋਟ 7657825214
16 ਪਟਿਆਲਾ 9877610877
17 ਰੂਪਨਗਰ 8557010066
18 ਸੰਗਰੂਰ 9877918167
19 ਐਸ.ਏ.ਐਸ. ਨਗਰ 7814259210
20 ਐਸ.ਬੀ.ਐਸ. ਨਗਰ 8872759915
21 ਸ੍ਰੀ ਮੁਕਤਸਰ ਸਾਹਿਬ 9888562317
22 ਤਰਨ ਤਾਰਨ 7717397013